The Khalas Tv Blog India ਤਿੰਨ ਸੁਣਵਾਈਆਂ ਤੋਂ ਬਾਅਦ ਦੀਪ ਸਿੱਧੂ ਦੇ ਹੱਕ ‘ਚ ਆਇਆ ਫੈਸਲਾ
India Punjab

ਤਿੰਨ ਸੁਣਵਾਈਆਂ ਤੋਂ ਬਾਅਦ ਦੀਪ ਸਿੱਧੂ ਦੇ ਹੱਕ ‘ਚ ਆਇਆ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ 30 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਅਦਾਕਾਰ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਦੀ ਜ਼ਮਾਨਤ ਲਈ ਅਦਾਲਤ ‘ਚ ਤਿੰਨ ਸੁਣਵਾਈਆਂ ਹੋਈਆਂ ਸਨ ਅਤੇ ਉਸ ਦੀ ਜ਼ਮਾਨਤ ‘ਤੇ ਫੈਸਲਾ ਹਰ ਵਾਰ ਅਗਲੀ ਤਰੀਕ ‘ਤੇ ਪਾ ਦਿੱਤਾ ਜਾਂਦਾ ਸੀ, ਪਰ ਇਸ ਵਾਰ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਦੀਪ ਸਿੱਧੂ ਨੂੰ ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਨਾਮਜ਼ਦ ਕੀਤਾ ਗਿਆ ਸੀ।

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੀਪ ਸਿੱਧੂ ਦੀ ਜ਼ਮਾਨਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੀਪ ਸਿੱਧੂ ਦੀ ਜ਼ਮਾਨਤ ਨੂੰ ਰੱਦ ਕਰਨ ਲਈ ਦਿੱਲੀ ਪੁਲਿਸ ਨੇ ਪੂਰਾ ਜ਼ੋਰ ਲਾਇਆ ਸੀ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਅੱਜ ਸ਼ਾਮ ਨੂੰ ਰਿਹਾਅ ਹੋਵੇਗਾ।

Exit mobile version