‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ‘ਤੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਅਪ੍ਰੈਲ ਨੂੰ ਹੋਵੇਗੀ। ਦਿੱਲੀ ਪੁਲਿਸ ਨੇ ਦੀਪ ਸਿੱਧੂ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਕਿਹਾ ਕਿ ਉਸਨੂੰ ਜ਼ਮਾਨਤ ਦੇਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਆਨਲਾਈਨ ਸੁਣਵਾਈ ਦੌਰਾਨ ਅਦਾਲਤ ਨੇ ਇਹ ਫੈਸਲਾ ਲਿਆ। ਅਦਾਲਤ ਨੇ ਇਹ ਵੀ ਕਿਹਾ ਕਿ ਉਦੋਂ ਤੱਕ ਜੇਕਰ ਕੋਈ ਆਪਣੇ ਸੁਝਾਅ (Arguments) ਜਮ੍ਹਾਂ ਕਰਾਉਣਾ ਚਾਹੁੰਦਾ ਹੈ ਤਾਂ ਉਹ ਕਰਵਾ ਸਕਦਾ ਹੈ।