ਲੋਕ ਸਭਾ ਹਲਕਾ ਖਡੂਰ ਸਾਹਿਬ (Khadoor Sahib) ਤੋਂ ਅੰਮ੍ਰਿਤਪਾਲ ਸਿੰਘ (Amritpal Singh) ਨੇ ਵੱਡੀ ਜਿੱਤ ਦਰਜ ਕੀਤੀ ਹੈ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ (Dibrugarh jail) ਵਿੱਚੋਂ ਬਾਹਰ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਲੈ ਕੇ 11 ਮੈਂਬਰੀ ਵਫਦ ਵੱਲੋਂ ਰਾਸ਼ਟਰਪਤੀ ਦਰੋਪਤੀ ਮੁਰਮੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਮੰਗ ਪੱਤਰ ਦਿੱਤਾ ਹੈ। ਇਸ ਵਫਦ ਵੱਲੋਂ ਮੰਗ ਕੀਤੀ ਗਈ ਹੈ ਕਿ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਹੋਣ ਲਈ ਅ੍ਰੰਮਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ।
ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਫਤਿਹ) ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਇਹ ਮੰਗ ਪੱਤਰ ਦਿੱਤਾ ਗਿਆ ਹੈ। ਇਸ ਦੌਰਾਨ ਵਫਦ ਨੇ ਦੱਸਿਆ ਕਿ ਅ੍ਰੰਮਿਤਪਾਲ ਸਿੰਘ ਨੂੰ ਲੋਕਾਂ ਨੇ ਸੰਸਦ ਮੈਂਬਰ ਚੁਣਿਆ ਹੈ, ਉਹ ਸੰਵਿਧਾਨ ਦੇ ਮੁਤਾਬਕ ਚੁਣੇ ਗਏ ਹਨ। ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਨੂੰ ਇਹ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਮੌਕੇ ਜਸਕਰਨ ਸਿੰਘ ਕਾਹਨਸਿੰਘ ਵਾਲਾ, ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ, ਸੁਖਚੈਨ ਸਿੰਘ ਅਤਲਾ,ਲਖਵੀਰ ਸਿੰਘ ਸ਼ੈੱਟੀ, ਨਿਰਮਲ ਭੁਪਿੰਦਰ ਸਿੰਘ ਮਸੀਗਣ, ਸੂਬੇਦਾਰ ਜਗਦੇਵ ਸਿੰਘ ਅਤੇ ਹੋਰ ਲੋਕ ਹਾਜ਼ਰ ਸਨ।
ਇਹ ਵੀ ਪੜ੍ਹੋ – ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ!