India Punjab

ਪਾਕਿਸਤਾਨੀ ਦੂਤਾਵਾਸ ਨੂੰ ਕਿਉਂ ਮਿਲਿਆ DSGMC ਤੇ ਅਕਾਲੀ ਦਲ ਦਿੱਲੀ ਦਾ ਵਫ਼ਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਵਿੱਚ ਦੋ ਸਿੱਖਾਂ ਦੇ ਹੋਏ ਕਤ ਲ ਮਾਮਲੇ ਨੂੰ ਲੈ ਕੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ ਦਿੱਲੀ ਦੇ ਮੈਂਬਰਾਂ ਦਾ ਵਫ਼ਦ ਪਾਕਿਸਤਾਨੀ ਦੂਤਾਵਾਸ ਨੂੰ ਮਿਲਿਆ ਹੈ ਅਤੇ ਆਪਣਾ ਮੰਗ ਪੱਤਰ ਸੌਂਪਿਆ ਹੈ। ਵਫ਼ਦ ਵਿੱਚ ਸ਼ਾਮਿਲ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ ਅਤੇ ਮ੍ਰਿਤਕ ਸਿੱਖਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ।

ਪਾਕਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ ਹੈ। ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਹਾਈ ਕਮਿਸ਼ਨਰ ਤੋਂ ਸਾਨੂੰ ਪੂਰੀ ਸੰਤੁਸ਼ਟੀ ਹੈ। ਉਨ੍ਹਾਂ ਨੇ ਸਾਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਜਦੋਂ ਤੱਕ ਦੋਸ਼ੀਆਂ ਨੂੰ ਬਣਦੀ ਸਜ਼ਾ ਨਹੀਂ ਦਿੱਤੀ ਜਾਵੇਗੀ, ਉਦੋਂ ਤੱਕ ਅਸੀਂ ਪਿੱਛੇ ਨਹੀਂ ਹਟਾਂਗੇ।