ਦਿੱਲੀ ਦੇ ਸਮਾਜ ਕਲਿਆਣ ਮੰਤਰੀ ਰਾਜਕੁਮਾਰ ਆਨੰਦ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ Aam Aadmi Party (AAP) ਵੀ ਛੱਡ ਦਿੱਤੀ ਹੈ। ਅਸਤੀਫ਼ੇ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਪਾਰਟੀ ਵਿੱਚ ਭ੍ਰਿਸ਼ਟਾਚਾਰ ਦੀ ਨੀਤੀ ਤੋਂ ਪਰੇਸ਼ਾਨ ਹੋਕੇ ਮੈਂ ਅਹੁਦਾ ਛੱਡਿਆ ਹੈ। ਇਹ ਵੀ ਲਿਖਿਆ ਹੈ ਕਿ ਮੈਨੂੰ ਕਿਸੇ ਪਾਸੇ ਤੋਂ ਵੀ ਆਫ਼ਰ ਨਹੀਂ ਆਈ ਹੈ।
ਰਾਜਕੁਮਾਰ ਨੇ ਆਮ ਆਦਮੀ ਪਾਰਟੀ ’ਤੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਪਾਰਟੀ ਦਲਿਤ ਵਿਰੋਧੀਹੈ। ਦੱਸ ਦੇਈਏ ਕੁਝ ਦਿਨ ਪਹਿਲਾਂ ਹੀ ਰਾਜਕੁਮਾਰ ਦੇ ਘਰ ਈਡੀ ਨੇ ਰੇਡ ਮਾਰੀ ਸੀ।