India

ਦਿੱਲੀ ਬਣੀ ਗੈਸ ਚੈਂਬਰ, AQI ਪਹੁੰਤਿਆ 495 ਤੱਕ, ਵਿਜ਼ੀਬਿਲਟੀ 150 ਮੀਟਰ ਤੱਕ ਘਟੀ

ਦਿੱਲੀ ‘ਚ ਪਿਛਲੇ 6 ਦਿਨਾਂ ਤੋਂ ਪ੍ਰਦੂਸ਼ਣ ਬਹੁਤ ਖਤਰਨਾਕ ਪੱਧਰ ‘ਤੇ ਬਣਿਆ ਹੋਇਆ ਹੈ। ਸੋਮਵਾਰ ਸਵੇਰੇ ਇੱਥੇ ਔਸਤ AQI 481 ਦਰਜ ਕੀਤਾ ਗਿਆ। ਅਸ਼ੋਕ ਵਿਹਾਰ ਅਤੇ ਬਵਾਨਾ ਖੇਤਰਾਂ ਵਿੱਚ AQI 495 ਦਰਜ ਕੀਤਾ ਗਿਆ। ਗੁਰੂਗ੍ਰਾਮ ਵਿੱਚ AQI ਪੱਧਰ 576 ਤੱਕ ਪਹੁੰਚ ਗਿਆ।

ਪ੍ਰਦੂਸ਼ਣ ਕਾਰਨ ਦਿੱਲੀ ਦੇ ਕਈ ਇਲਾਕਿਆਂ ‘ਚ ਧੂੰਆਂ ਛਾਇਆ ਹੋਇਆ ਹੈ। ਪਾਲਮ ਸਮੇਤ ਕੁਝ ਇਲਾਕਿਆਂ ‘ਚ ਵਿਜ਼ੀਬਿਲਟੀ ਘਟ ਕੇ 150 ਮੀਟਰ ਰਹਿ ਗਈ। ਇਸ ਕਾਰਨ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸੋਮਵਾਰ ਸਵੇਰੇ, ਇੰਡੀਗੋ ਅਤੇ ਸਪਾਈਸਜੈੱਟ ਦੇ ਜਹਾਜ਼ਾਂ ਨੇ 1 ਘੰਟੇ ਦੀ ਦੇਰੀ ਨਾਲ ਉਡਾਣ ਭਰੀ।

ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ, ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ 18 ਨਵੰਬਰ, 2024 ਨੂੰ ਸਵੇਰੇ 8 ਵਜੇ ਤੋਂ ਦਿੱਲੀ-ਐਨਸੀਆਰ ਵਿੱਚ ਸੋਧੇ ਹੋਏ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਚੌਥੇ ਪੜਾਅ ਨੂੰ ਲਾਗੂ ਕੀਤਾ ਹੈ।

ਨਾਲ ਹੀ 9ਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਆਨਲਾਈਨ ਕਲਾਸਾਂ ਚਲਾਉਣ ਲਈ ਕਿਹਾ ਗਿਆ ਹੈ। 10ਵੀਂ-12ਵੀਂ ਜਮਾਤ ਦੇ ਬੱਚਿਆਂ ਲਈ ਮਾਸਕ ਲਾਜ਼ਮੀ ਕਰ ਦਿੱਤੇ ਗਏ ਹਨ। ਦੂਜੇ ਪਾਸੇ ਹਰਿਆਣਾ ਦੇ 5 ਜ਼ਿਲ੍ਹਿਆਂ ਦੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। GRAP-4 ਪਾਬੰਦੀਆਂ ਵੀ 14 ਜ਼ਿਲ੍ਹਿਆਂ ਵਿੱਚ ਲਾਗੂ ਕੀਤੀਆਂ ਗਈਆਂ ਹਨ।