’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਚੱਲੋ ਅੰਦੋਲਨ ਦੇਸ਼-ਵਿਦੇਸ਼ ਵਿੱਚ ਭਖਿਆ ਹੋਇਆ ਹੈ। ਬਜ਼ੁਰਗ ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ ਅਤੇ ਹੁਣ ਨੌਜਵਾਨਾਂ ਨੇ ਸੋਸ਼ਲ ਮੀਡੀਆ ’ਤੇ ਮੋਰਚਾ ਸਾਂਭਿਆ ਹੋਇਆ ਹੈ। ਸੋਸ਼ਲ ਮੀਡੀਆ ਤੇ ਕਿਸਾਨਾਂ ਖ਼ਿਲਾਫ਼ ਬਹੁਤ ਕੂੜ ਪ੍ਰਚਾਰ ਕੀਤਾ ਜਾ ਰਿਹਾ ਸੀ। ਇਸ ਲਈ ਕਿਸਾਨ ਜਥੇਬੰਦੀਆਂ ਨੇ ਸੋਸ਼ਲ ਮੀਡੀਆ ’ਤੇ ਵੀ ਡਟਵਾਂ ਮੋਰਚਾ ਸਾਂਭਣ ਦਾ ਫੈਸਲਾ ਕੀਤਾ।
ਸੋਸ਼ਲ ਮੀਡੀਆ ’ਤੇ ਕਿਸਾਨ ਅੰਦੋਲਨ ਦੀਆਂ ਬਹੁਤ ਸਾਰੀਆਂ ਫੋਟੋਆਂ ਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਕੁਝ ਤਸਵੀਰਾਂ ਅਜਿਹੀਆਂ ਵੀ ਹਨ, ਜਿਨ੍ਹਾਂ ਨੂੰ ਵੇਖ ਕੇ ਹਰ ਕਿਸੀ ਦਾ ਦਿਲ ਪਸੀਜ ਜਾਏਗਾ। ਬਜ਼ੁਰਗ ਕਿਸਾਨਾਂ ’ਤੇ ਠੰਢੇ ਪਾਣੀ ਦੀਆਂ ਬੁਛਾੜਾਂ ਅਤੇ ਡੰਡਿਆਂ ਦੇ ਵਾਰ ਪੇਸ਼ ਕਰਦੀਆਂ ਤਸਵੀਰਾਂ ਨਾਲ ਕੈਪਸ਼ਨ ਲਿਖਣ ਦੀ ਲੋੜ ਨਹੀਂ, ਤਸਵੀਰਾਂ ਆਪ ਬੋਲਦੀਆਂ ਹਨ।
ਅਸੀਂ ਤੁਹਾਨੂੰ ਅੰਦੋਲਨ ਦੌਰਾਨ ਸਭ ਤੋਂ ਜ਼ਿਆਦਾ ਵਾਇਰਲ ਹੋਈਆਂ ਖ਼ਾਸ ਤਸਵੀਰਾਂ ਦਿਖਾ ਰਹੇ ਹਨ। ਵੇਖੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਤਸਵੀਰਾਂ।
ਤਸਵੀਰਾਂ ਦਾ ਸਰੋਤ: ਸੋਸ਼ਲ ਮੀਡੀਆ (ਟਵਿੱਟਰ)