India Punjab

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਪੁਲਿਸ ਦੀ ਕਿਸਾਨਾਂ ਉੱਤੇ ਕੀਤੀ ਤਸ਼ੱਦਦ ਦੀ ਕੀਤੀ ਨਿਖੇਧੀ

 

‘ਦ ਖ਼ਾਲਸ ਬਿਊਰੋਂ (ਸੁਰਿੰਦਰ ਸਿੰਘ ) :-   ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਸ਼ਾਂਤਮਈ ਪ੍ਰਦਰਸ਼ਨ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਇਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਬਜਾਏ, ਸਰਕਾਰ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ‘ਤੇ ਵਾਟਰ ਕੈਨਨ ਚਲਾਏ ਜਾ ਰਹੇ ਹਨ। ਇਹ ਜੁਰਮ ਕਿਸਾਨਾਂ ਤੇ ਬਿਲਕੁਲ ਗਲਤ ਹੈ।  

 

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਖ਼ਤ ਵਿਰੋਧ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਜਦੋਂ ਕਿਸਾਨ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਸਨ ਤਾਂ, ਹਰਿਆਣਾ ਸਰਕਾਰ ਨੇ ਕਿਸਾਨਾਂ ਦਾ ਰਸਤਾ ਕਿਉਂ ਰੋਕਿਆ । 

ਕੇਂਦਰ ਸਰਕਾਰ ਇਹ ਬਿੱਲ ਵਾਪਸ ਲੈਣ ਦੀ ਥਾਂ ਉਨ੍ਹਾਂ ਖਿਲਾਫ਼ ਕਾਰਵਾਹੀ ਕਰ ਰਹੀ ਹੈ ਅਤੇ ਕਿਸਾਨਾਂ ‘ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ‘ਤੇ ਇਹ ਜੁਰਮ ਹੈ । ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਪ੍ਰਦਰਸ਼ਨ ਕਰਨ ਦੇ ਅਧਿਕਾਰ ਨੂੰ ਦਬਾ ਨਹੀ ਸਕਦੀ ।