The Khalas Tv Blog India ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ
India

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

ਰਾਜਧਾਨੀ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੋਸ਼ੀ ਨੇ ਪੁਲਿਸ ਕੰਟਰੋਲ ਰੂਮ ‘ਤੇ ਫ਼ੋਨ ਕਰਕੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਦੇਰ ਰਾਤ ਗਾਜ਼ੀਆਬਾਦ ਪੁਲਿਸ ਨੂੰ ਪੀਸੀਆਰ ਕਾਲ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਦਾ ਫ਼ੋਨ ਰਾਤ 11 ਵਜੇ ਆਇਆ ਸੀ, ਜਿਸ ਤੋਂ ਬਾਅਦ ਗਾਜ਼ੀਆਬਾਦ ਪੁਲਿਸ ਨੇ ਦਿੱਲੀ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਫਿਲਹਾਲ ਦੋਸ਼ੀ ਦਾ ਫ਼ੋਨ ਬੰਦ ਹੈ, ਜਦੋਂ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦਰਅਸਲ, ਕੱਲ੍ਹ ਰਾਤ ਇੱਕ ਵਿਅਕਤੀ ਨੇ ਗਾਜ਼ੀਆਬਾਦ ਪੁਲਿਸ ਦੇ ਪੀਸੀਆਰ ‘ਤੇ ਫ਼ੋਨ ਕੀਤਾ। ਫ਼ੋਨ ਕਰਨ ਵਾਲੇ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਗਾਜ਼ੀਆਬਾਦ ਪੁਲਿਸ ਨੇ ਦੇਰ ਰਾਤ ਉੱਤਰ ਪੱਛਮੀ ਜ਼ਿਲ੍ਹਾ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਇਸ ਘਟਨਾ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ। ਪੁਲਿਸ ਨੇ ਫ਼ੋਨ ਕਰਨ ਵਾਲੇ ਨੂੰ ਦੁਬਾਰਾ ਫ਼ੋਨ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਿਸ ਨੰਬਰ ਤੋਂ ਫ਼ੋਨ ਕੀਤਾ ਗਿਆ ਸੀ ਉਹ ਨੰਬਰ ਫਿਲਹਾਲ ਬੰਦ ਹੈ। ਹੁਣ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ, ਗਾਜ਼ੀਆਬਾਦ ਅਤੇ ਦਿੱਲੀ ਪੁਲਿਸ ਫਿਲਹਾਲ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

 

Exit mobile version