ਦ ਖ਼ਾਲਸ ਟੀਵੀ ਬਿਊਰੋ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਦੀ ਹਵਾ ਐਤਵਾਰ ਸਵੇਰੇ ‘ਬਹੁਤ ਖਰਾਬ’ ਸ਼੍ਰੇਣੀ ‘ਚ ਆਈ ਹੈ ਤੇ ਇਸਦਾ ਕਾਰਣ ਗੁਆਂਢੀ ਸੂਬਿਆਂ ’ਚ ਪਰਾਲੀ ਦਾ ਸਾੜਨਾ ਹੈ। ਇਸ਼ ਕਾਰਣ ਪ੍ਰਦੂਸ਼ਣ ਵੀ ਵਧਿਆ ਹੈ, ਕਿਉਂਕਿ ਉੱਥੋਂ ਦੀਆਂ ਸਰਕਾਰਾਂ ਇਸ ਨੂੰ ਰੋਕਣ ਵਿੱਚ ਕਿਸਾਨਾਂ ਦੀ ਮਦਦ ਨਹੀਂ ਕਰ ਰਹੀਆਂ। ਕੇਜਰੀਵਾਲ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਪਰਾਲੀ ਨਾ ਸਾੜਨ ਅਤੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਦੀ ਅਪੀਲ ਕੀਤੀ ਹੈ। ਇੱਥੇ ਇਹ ਦੱਸ ਦਈਏ ਕਿ ਪਹਿਲਾਂ ਵੀ ਪੰਜਾਬ ਤੇ ਹਰਿਆਣਾ ਨੂੰ ਦਿੱਲੀ ਵਿਚ ਵਧਦੇ ਹਵਾ ਪ੍ਰਦੂਸ਼ਣ ਤੇ ਦਿੱਲੀ ਵਿਚ ਅਸਮਾਨ ਉੱਤੇ ਚੜ੍ਹਦੀ ਧੂੰਏ ਦੀ ਗਰਦ ਲਈ ਜਿੰਮੇਦਾਰ ਦੱਸਿਆ ਜਾਂਦਾ ਰਿਹਾ ਹੈ।