‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੁੰਵਰ ਵਿਜੇ ਪ੍ਰਤਾਪ ਸਿਆਸਤ ਵਿੱਚ ਹੱਥ ਅਜ਼ਮਾ ਸਕਦੇ ਹਨ ਤੇ ਇਹ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਉਹ ਕੱਲ੍ਹ ਆਮ ਆਦਮੀ ਪਾਰਟੀ ਦਾ ਹੱਥ ਫੜ੍ਹ ਸਕਦੇ ਹਨ।
ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਹ ਕੱਲ੍ਹ ਅਮ੍ਰਿਤਸਰ ਆ ਰਹੇ ਹਨ ਤੇ ਪੰਜਾਬ ਹੁਣ ਬਦਲਾਓ ਚਾਹੁੰਦਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਪੰਜਾਬ ਦੀ ਉਮੀਦ ਹੈ ਤੇ ਕੱਲ੍ਹ ਅੰਮ੍ਰਿਤਸਰ ਮੁਲਾਕਾਤ ਹੋਵੇਗੀ।
ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕੁੰਵਰ ਵਿਜੇ ਪ੍ਰਤਾਪ ਤੋਂ ਇਲਾਵਾ ਹੋਰ ਵੀ ਲੋਕ ਆਪ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਕੁੰਵਰ ਵਿਜੇ ਪ੍ਰਤਾਪ ਕੋਟਕਪੁਰਾ ਗੋਲੀਕਾਂਡ ਸਣੇ ਬੇਅਦਬੀ ਦੇ ਮਾਮਲਿਆਂ ਸਬੰਧੀ ਜਾਂਚ ਟੀਮ ਦੇ ਮੈਂਬਰ ਸਨ ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਂਚ ਰਿਪੋਰਟ ਰੱਦ ਕਰਨ ਤੋਂ ਬਾਅਦ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਕੱਲ੍ਹ ਕੁੰਵਰ ਵਿਜੇ ਪ੍ਰਤਾਪ ਵੀ ਅੰਮ੍ਰਿਤਸਰ ਜਾ ਰਹੇ ਹਨ।