The Khalas Tv Blog India ਦਿੱਲੀ ਸਰਕਾਰ ਨੇ 84 ਕਤਲੇਆਮ ਦੇ ਪੀੜਤਾਂ ਨੂੰ ਦਿੱਤੇ ਨਿਯੁਕਤੀ ਪੱਤਰ
India Punjab

ਦਿੱਲੀ ਸਰਕਾਰ ਨੇ 84 ਕਤਲੇਆਮ ਦੇ ਪੀੜਤਾਂ ਨੂੰ ਦਿੱਤੇ ਨਿਯੁਕਤੀ ਪੱਤਰ

ਬਿਊਰੋ ਰਿਪੋਰਟ (ਨਵੀਂ ਦਿੱਲੀ, 12 ਦਸੰਬਰ 2025): ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ (ਸ਼ੁੱਕਰਵਾਰ) 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੁਹਿੰਮ ਤਹਿਤ, ਅੱਜ ਕੁੱਲ 36 ਪੀੜਤਾਂ ਨੂੰ ਮਾਲ ਵਿਭਾਗ (Revenue Department) ਵਿੱਚ ਨੌਕਰੀਆਂ ਦਿੱਤੀਆਂ ਗਈਆਂ। ਇਹ ਫੈਸਲਾ ਦੰਗਿਆਂ ਦੇ ਪੀੜਤ ਪਰਿਵਾਰਾਂ ਨੂੰ ਸਮਾਜਿਕ ਅਤੇ ਆਰਥਿਕ ਸਹਾਇਤਾ ਪ੍ਰਦਾਨ ਕਰਨ ਲਈ ਦਿੱਲੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ।

ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪਰਿਵਾਰਾਂ ਦੀ ਬਹਾਲੀ ਲਈ ਲਗਾਤਾਰ ਯਤਨਸ਼ੀਲ ਹੈ।

Exit mobile version