ਬਿਉਰੋ ਰਿਪੋਰਟ : ਝਾਰਖੰਡ ਤੋਂ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਤੋਂ ਬਾਅਦ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਗ੍ਰਿਫਤਾਰ ਹੋ ਸਕਦੇ ਹਨ ? ਸ਼ੁੱਕਰਵਾਰ ਰਾਤ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਉਨ੍ਹਾਂ ਦੇ ਘਰ ਪਹੁੰਚ ਗਈ ਹੈ । ਟੀਮ ਇੱਕ ਮਾਮਲੇ ਵਿੱਚ ਕੇਜਰੀਵਾਲ ਨੂੰ ਨੋਟਿਸ ਦੇਣ ਦੇ ਲਈ ਪਹੁੰਚੀ ਸੀ। ਇਸ ਤੋਂ ਇਲਾਵਾ ਦਿੱਲੀ ਦੀ ਮੰਤਰੀ ਆਤਿਸ਼ੀ ਨੂੰ ਵੀ ਨੋਟਿਸ ਦਿੱਤਾ ਗਿਆ ਹੈ
ਇਹ ਮਾਮਲੇ ਵਿੱਚ ਨੋਟਿਸ ਦੇਣ ਪਹੁੰਚੀ
27 ਜਨਵਰੀ ਨੂੰ ਅਰਵਿੰਦ ਕੇਜਰੀਵਾਲ ਨੇ ਇਲਜ਼ਾਮ ਲਗਾਏ ਸਨ ਕਿ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਉਨ੍ਹਾਂ ਨੇ ਇਲਜ਼ਾਮ ਲਗਾਇਆ ਸੀ ਕਿ ਬੀਜੇਪੀ ਨੇ ਉਨ੍ਹਾਂ ਦੇ ਵਿਧਾਇਕਾਂ ਨੂੰ 25-25 ਕਰੋੜ ਦਾ ਆਫਰ ਦਿੱਤਾ ਹੈ ਨਾਲ ਹੀ ਪਾਰਟੀ ਦੀ ਟਿਕਟ ਦੇਣ ਦਾ ਲਾਲਚ ਵੀ ਦਿੱਤਾ ਹੈ । ਇੰਨਾਂ ਇਲਜ਼ਾਮਾਂ ਦੀ ਜਾਂਚ ਕਰਨ ਦੇ ਲਈ ਹੀ ਕ੍ਰਾਈਮ ਬ੍ਰਾਂਚ ਦੀ ਟੀਮ ਕੇਜਰੀਵਾਲ ਦੇ ਘਰ ਪਹੁੰਚੀ ਹੈ।
ਕੇਜਰੀਵਾਲ ਨੇ ਆਪਣੇ ਸੋਸ਼ਲ ਮੀਡੀਆ ਐਕਾਊਂਟ ਐਕਸ ‘ਤੇ ਲਿਖਿਆ ਸੀ ਕਿ ਸਾਡੇ ਦਿੱਲੀ ਦੇ 7 ਵਿਧਾਇਕਾਂ ਨਾਲ ਰਾਬਤਾ ਕਾਇਮ ਕਰਕੇ ਕਿਹਾ ਗਿਆ ਹੈ ਕਿ ਕੁਝ ਦਿਨ ਬਾਅਦ ਕੇਜਰੀਵਾਲ ਗ੍ਰਿਫਤਾਰ ਹੋ ਜਾਣਗੇ । ਉਸ ਦੇ ਬਾਅਦ ਵਿਧਾਇਕ ਤੋੜਾਂਗੇ,21 MLA ਨਾਲ ਗੱਲਬਾਤ ਹੋ ਚੁੱਕੀ ਹੈ ਹੋਰ ਨਾਲ ਗੱਲਬਾਤ ਚੱਲ ਰਹੀ ਹੈ । ਉਸ ਦੇ ਬਾਅਦ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗ ਜਾਵੇਗੀ । 25 ਕਰੋੜ ਰੁਪਏ ਦੇਵਾਂਗੇ ਅਤੇ ਬੀਜੇਪੀ ਦੀ ਟਿਕਟ ‘ਤੇ ਚੋਣ ਲੜਨ ਦਾ ਮੌਕਾ ਮਿਲੇਗਾ।
ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਹਾਲਾਂਕਿ ਸਾਡੇ ਵਿਧਾਇਕਾਂ ਨੇ ਇਹ ਆਫਰ ਲੈਣ ਤੋਂ ਸਾਫ ਮਨਾ ਕਰ ਦਿੱਤਾ ਸੀ । ਕੇਜਰੀਵਾਲ ਨੇ ਕਿਹਾ ਸੀ ਕਿ 9 ਸਾਲ ਤੋਂ ਉਨ੍ਹਾਂ ਦੀ ਸਰਕਾਰ ਡਿਗਾਉਣ ਦੀ ਸਾਜਿਸ਼ ਚੱਲ ਰਹੀ ਹੈ,ਪਰ ਉਹ ਸਫਲ ਨਹੀਂ ਹੋ ਸਕੇ ।ਜਨਤਾ ਹਮੇਸ਼ਾ ਸਾਡੇ ਨਾਲ ਹੈ । ਆਮ ਆਾਦਮੀ ਪਾਰਟੀ ਨੂੰ ਹਰਾਉਣਾ ਤੁਹਾਡੇ ਵਸ ਦੀ ਗੱਲ ਨਹੀਂ ਹੈ ।