The Khalas Tv Blog India ਮੀਂਹ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇਗੀ 10-10 ਲੱਖ ਰੁਪਏ ਦਾ ਮੁਆਵਜ਼ਾ
India

ਮੀਂਹ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇਗੀ 10-10 ਲੱਖ ਰੁਪਏ ਦਾ ਮੁਆਵਜ਼ਾ

ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਦੇ ਚੱਲਦਿਆਂ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਚੱਲਦਿਆਂ ਦਿੱਲੀ ਸਰਕਾਰ ਨੇ 28 ਜੂਨ ਨੂੰ ਭਾਰੀ ਮੀਂਹ ਕਾਰਨ ਡੁੱਬਣ ਅਤੇ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। 

ਮੰਤਰੀ ਆਤਿਸ਼ੀ ਨੇ ਏਸੀਐਸ ਰੈਵੇਨਿਊ ਨੂੰ ਖੇਤਰ ਦੇ ਹਸਪਤਾਲਾਂ ਅਤੇ ਦਿੱਲੀ ਪੁਲਿਸ ਦੇ ਸਹਿਯੋਗ ਨਾਲ ਆਪਣੀ ਜਾਨ ਗੁਆਉਣ ਵਾਲਿਆਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਹ ਮੁਆਵਜ਼ਾ ਜਲਦੀ ਤੋਂ ਜਲਦੀ ਪੀੜਤ ਪਰਿਵਾਰਾਂ ਤੱਕ ਪਹੁੰਚਾਇਆ ਜਾਵੇ।

ਦੱਸ ਦੇਈਏ ਦਿੱਲੀ ਵਿੱਚ ਮੀਂਹ ਨਾਲ ਹੋਏ ਵੱਖ-ਵੱਖ ਹਾਦਸਿਆਂ ਵਿੱਚ ਕੁੱਲ 11 ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ ਹਵਾਈ ਅੱਡੇ ਦੀ ਛੱਤ ਢਹਿ ਜਾਣ ਕਰਕੇ ਵੀ ਇੱਕ ਮੌਤ ਹੋਈ ਹੈ। 

Exit mobile version