The Khalas Tv Blog India ਦਿੱਲੀ ਸਰਕਾਰ ਦੀ ਦਖ ਲ ਅੰਦਾ ਜ਼ੀ ਮਨ ਜ਼ੂਰ ਨਹੀਂ : ਸੁਖਬੀਰ ਬਾਦਲ
India Punjab

ਦਿੱਲੀ ਸਰਕਾਰ ਦੀ ਦਖ ਲ ਅੰਦਾ ਜ਼ੀ ਮਨ ਜ਼ੂਰ ਨਹੀਂ : ਸੁਖਬੀਰ ਬਾਦਲ

ਦ ਖ਼ਾਲਸ ਬਿਊਰੋ : ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਅਰਵਿੰਦ ਕੇਜਰੀਵਾਲ ਦੀ  ਮੀਟਿੰਗ ਨੂੰ ਲੈ ਕੇ ਵਿਰੋਧੀ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਦੇ ਨਾਲ ਨਾਲ ਆਮ ਆਦਮੀ ਪਾਰਟੀ ਨੂੰ ਨਿ ਸ਼ਾਨੇ ਤੇ ਲੈ ਰਹੇ ਹਨ। ਇਸ ਵਿਚਾਲੇ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਨੇ ਵੀ ਟਵੀਟ ਕਰਦਿਆਂ ਭਗਵੰਤ ਮਾਨ ਅਤੇ ਕੇਜਰੀਵਾਲ ਤੇ ਨਿ ਸ਼ਾਨੇ ਸਾਧੇ ਹਨ। ਕੈਪਟਨ ਨੇ ਲਿਖਿਆ ਹੈ ਕਿ ਕੇਜਰੀਵਾਲ ਨੇ ਉਮੀਦ ਤੋਂ ਪਹਿਲਾਂ ਹੀ ਪੰਜਾਬ ਤੇ ਕਬਜਾ ਕਰ ਲਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਭਗਵੰਤ ਮਾਨ ਨੂੰ ਰਬੜ ਦੀ ਸਟੈਂਪ ਵੀ ਦੱਸਿਆ ਹੈ।

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੇਜਰੀਵਾਲ ‘ਤੇ ਨਿਸ਼ਾ ਨਾ ਸਾਧਦਿਆਂ ਕਿਹਾ ਕਿ ਇਹ ਸੁਣਿਆ ਸੀ ਕਿ ਕੇਂਦਰ ਵਲੋਂ ਪੰਜਾਬ ਦੇ ਮਾਮਲਿਆਂ ਵਿਚ ਦਖਲ ਦਿੱਤਾ ਜਾਂਦਾ ਹੈ ਪਰ ਹੁਣ ਦਿੱਲੀ ਸਰਕਾਰ ਵੀ ਪੰਜਾਬ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਿਲਕੁਲ ਗੈ ਰ-ਸੰਵਿ ਧਾਨ ਤੇ ਬਿਲਕੁਲ ਵੀ ਮਨ ਜ਼ੂਰ ਨਹੀਂ ਕੀਤਾ ਜਾ ਸਕਦਾ।

Exit mobile version