‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਵਿੱਚ ਕੋਰੋਨਾ ਦਾ ਕਹਿਰ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲਾਤਾਂ ਦੀ ਗੰਭੀਰਤਾਂ ਨੂੰ ਦੇਖਦਿਆਂ ਕੇਜਰੀਵਾਲ ਦੀ ਸਰਕਾਰ ਨੇ ਲੌਕਡਾਊਨ ਦਾ ਸਮਾਂ ਇੱਕ ਹਫਤਾ ਹੋਰ ਵਧਾ ਦਿੱਤਾ ਹੈ। ਦਿੱਲੀ ਸਰਕਾਰ ਹਸਪਤਾਲਾਂ ਵਿੱਚ ਬੈੱਡਾਂ ਦੀ ਸੰਖਿਆਂ ਵਧਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਹਾਲਾਤਾਂ ਵਿਚ ਲੌਕਡਾਊਨ ਖੋਲ੍ਹਣਾ ਸੰਭਵ ਨਹੀਂ ਹੈ।
ਉੱਧਰ, ਦਿਲੀ ਦੇ ਬੱਤਰਾ ਹਸਪਤਾਲ ਵਿਚ ਆਕਸੀਜਨ ਦੀ ਘਾਟ ਕਾਰਨ ਇੱਕ ਡਾਕਟਰ ਸਣੇ 12 ਕੋਵਿਡ ਮਰੀਜਾਂ ਦੀ ਮੌਤ ਹੋ ਗਈ ਹੈ। ਇਸ ਹਫਤੇ ਦੂਜੀ ਵਾਰ ਆਕਸੀਜਨ ਦੀ ਘਾਟ ਕਾਰਨ ਮਰੀਜਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਵਿੱਚ 19 ਅਪ੍ਰੈਲ ਤੋਂ ਤਾਲਾਬੰਦੀ ਕੀਤੀ ਗਈ ਹੈ। ਹੁਣ ਅਗਲੇ ਹੁਕਮਾਂ ਤੱਕ ਅਗਲੇ ਸੋਮਵਾਰ ਯਾਨੀ ਕਿ 10 ਮਈ ਤੱਕ ਦਿੱਲੀ ਵਿੱਚ ਤਾਲਾਬੰਦੀ ਰਹੇਗੀ।