India Lok Sabha Election 2024

ਦਿੱਲੀ ਹਾਈ ਕੋਰਟ ਨੇ ਪਟੀਸ਼ਨ ਕੀਤੀ ਖਾਰਜ, ਮੋਦੀ ਨੂੰ ਮਿਲੀ ਰਾਹਤ

ਦਿੱਲੀ ਹਾਈ ਕੋਰਟ (Delhi High Court) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ‘ਤੇ 6 ਸਾਲ ਲਈ ਚੋਣ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਕਰਤਾ ਐਡਵੋਕੇਟ ਆਨੰਦ ਐਸ ਜੋਧਲੇ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਐਡਵੋਕੇਟ ਸਿਧਾਂਤ ਕੁਮਾਰ ਪੇਸ਼ ਹੋਏ।

ਅਦਾਲਤ ਨੇ ਕਿਹਾ ਕਿ ਪਟੀਸ਼ਨ ਕਈ ਕਾਰਨਾਂ ਕਰਕੇ ਪੂਰੀ ਤਰ੍ਹਾਂ ਨਾਲ ਗਲਤ ਹੈ। ਪਟੀਸ਼ਨਕਰਤਾ ਦਾ ਮੰਨਣਾ ਹੈ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੋਈ ਸੀ, ਪਰ ਸਾਡੇ ਲਈ ਕਿਸੇ ਸ਼ਿਕਾਇਤ ‘ਤੇ ਚੋਣ ਕਮਿਸ਼ਨ ਨੂੰ ਕੋਈ ਵਿਸ਼ੇਸ਼ ਵਿਚਾਰ ਰੱਖਣ ਦਾ ਨਿਰਦੇਸ਼ ਦੇਣਾ ਸਹੀ ਨਹੀਂ ਹੈ। ਚੋਣ ਕਮਿਸ਼ਨ ਜੋਧੇਲੇ ਦੀ ਸ਼ਿਕਾਇਤ ‘ਤੇ ਕਾਨੂੰਨ ਮੁਤਾਬਕ ਕਾਰਵਾਈ ਕਰੇਗਾ। ਅਸੀਂ ਇਸ ਪਟੀਸ਼ਨ ਨੂੰ ਰੱਦ ਕਰਦੇ ਹਾਂ।

ਜੋਧੇਲੇ ਨੇ 15 ਅਪ੍ਰੈਲ ਨੂੰ ਆਪਣੀ ਪਟੀਸ਼ਨ ‘ਚ ਕਿਹਾ ਸੀ ਕਿ ਪੀਐੱਮ ਮੋਦੀ ਭਗਵਾਨ ਅਤੇ ਮੰਦਰਾਂ ਦੇ ਨਾਂ ‘ਤੇ ਲੋਕਾਂ ਤੋਂ ਵੋਟ ਮੰਗ ਰਹੇ ਹਨ। ਉਨ੍ਹਾਂ ਕਿਹਾ- ਪ੍ਰਧਾਨ ਮੰਤਰੀ ਨੇ 9 ਅਪ੍ਰੈਲ ਨੂੰ ਯੂਪੀ ਦੇ ਪੀਲੀਭੀਤ ਵਿੱਚ ਆਪਣੇ ਭਾਸ਼ਣ ਦੌਰਾਨ ਹਿੰਦੂ ਦੇਵੀ-ਦੇਵਤਿਆਂ, ਸਿੱਖਾਂ ਦੇ ਦੇਵਤਿਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੇ ਨਾਮ ‘ਤੇ ਵੋਟਾਂ ਮੰਗੀਆਂ ਸਨ। ਐਡਵੋਕੇਟ ਜੋਧੇਲੇ ਨੇ ਇਸ ਭਾਸ਼ਣ ਨੂੰ ਪਟੀਸ਼ਨ ਦਾ ਆਧਾਰ ਬਣਾਇਆ।

ਇਹ ਵੀ ਪੜ੍ਹੋ – ‘ਅਕਾਲੀ ਦਲ ਨੂੰ ਨਹੀਂ ਐਲਾਨਣਾ ਚਾਹੀਦਾ ਸੀ ਉਮੀਦਵਾਰ’ ਅੰਮ੍ਰਿਤਪਾਲ ਦੇ ਪਰਿਵਾਰ ਨੇ ਠੁਕਰਾਇਆ ਵਲਟੋਹਾ ਦਾ ‘ਆਫ਼ਰ’