ਬਿਊਰੋ ਰਿਪੋਰਟ (ਨਵੀਂ ਦਿੱਲੀ, 16 ਦਸੰਬਰ 2025): ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਤੋਂ, ਸਿਰਫ਼ ਉਨ੍ਹਾਂ ਗੱਡੀਆਂ ਨੂੰ ਹੀ ਪੈਟਰੋਲ ਪੰਪਾਂ ’ਤੇ ਤੇਲ ਮਿਲੇਗਾ ਜਿਨ੍ਹਾਂ ਕੋਲ ਪ੍ਰਦੂਸ਼ਣ ਸਰਟੀਫਿਕੇਟ ਹੋਵੇਗਾ।
ਸਿਰਸਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੀ ਗੱਡੀ ਦਾ ਪ੍ਰਦੂਸ਼ਣ ਸਰਟੀਫਿਕੇਟ ਨਹੀਂ ਬਣਵਾਇਆ ਹੈ, ਉਹ ਅੱਜ ਤੱਕ ਇਸ ਨੂੰ ਜ਼ਰੂਰ ਚੈੱਕ ਕਰਵਾ ਲੈਣ। ਉਨ੍ਹਾਂ ਕਿਹਾ ਕਿ ਕੈਮਰਿਆਂ ਦੇ ਜ਼ਰੀਏ ਗੱਡੀਆਂ ’ਤੇ ਨਜ਼ਰ ਰੱਖੀ ਜਾਵੇਗੀ।
ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੈਟਰੋਲ ਨਾ ਮਿਲਣ ਦੀ ਸੂਰਤ ਵਿੱਚ ਉਹ ਪੰਪਾਂ ਦੇ ਮੁਲਾਜ਼ਮਾਂ ਨਾਲ ਝਗੜਾ ਨਾ ਕਰਨ।

