India Punjab

ਦਿੱਲੀ ਮੋਰਚਾ ਹਰਿਆਣਾ ਨਹੀਂ ਕਰਾਂਗੇ ਸ਼ਿਫਟ – ਟਿਕੈਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ‘ਤੇ ਬਿਆਨ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਹਰਿਆਣਾ ਵਿੱਚ ਅੰਦੋਲਨ ਨੂੰ ਕੇਂਦਰ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸੇ ਵੀ ਸੂਰਤ ਵਿੱਚ ਦਿੱਲੀ ਨੂੰ ਨਹੀਂ ਛੱਡਾਂਗੇ। ਅਸੀਂ ਸਰਕਾਰ ਦੀ ਚਾਲ ਨੂੰ ਕਿਸੇ ਵੀ ਸੂਰਤ ਵਿੱਚ ਕਾਮਯਾਬ ਨਹੀਂ ਹੋਣ ਦਿਆਂਗੇ। ਹਰਿਆਣਾ ਸਰਕਾਰ ਭਾਵੇਂ 10 ਹਜ਼ਾਰ ਮੁਕੱਦਮੇ ਦਰਜ ਕਰ ਲਵੇ ਪਰ ਅਸੀਂ ਪਿੱਛੇ ਨਹੀਂ ਹਟਾਂਗੇ। ਦਿੱਲੀ ਤੋਂ ਅੰਦੋਲਨ ਨੂੰ ਹਰਿਆਣਾ ਵਿੱਚ ਸ਼ਿਫਟ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਤੋਂ ਕਿਸਾਨ ਅੰਦੋਲਨ ਨੂੰ ਹਟਾਉਣ ਲਈ ਪੂਰੀ ਜ਼ਿੰਮੇਵਾਰੀ ਲੈ ਲਈ ਹੈ। ਰਾਕੇਸ਼ ਟਿਕੈਤ ਅੱਜ ਹਰਿਆਣਾ ਦੇ ਜੀਂਦ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ।