‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਪੁਲਿਸ ਨੇ ਲਾਕਡਾਊਨ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਅੱਜ ਤਿੰਨ ਨੌਜਵਾਨ ਕਿਸਾਨਾਂ ਨੂੰ ਸੰਸਦ ਭਵਨ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਹੈ। ਹਾਲਾਂਕਿ, ਇਨ੍ਹਾਂ ਕਿਸਾਨਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ। ਇਹ ਕਿਸਾਨ ਸਿੰਘੂ ਬਾਰਡਰ ਤੋਂ ਸੰਸਦ ਭਵਨ ਘੁੰਮਣ ਗਏ ਸਨ। ਇਹ ਤਿੰਨੇ ਕਿਸਾਨ ਪਿਛਲੇ ਕੁੱਝ ਦਿਨਾਂ ਤੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਰੁਕੇ ਹੋਏ ਹਨ। ਇਹ ਨੌਜਵਾਨ ਸੰਸਦ ਭਵਨ ਦੇ ਨੇੜੇ ਇੱਕ ਖੁੱਲ੍ਹੀ ਜੀਪ ਵਿੱਚ ਘੁੰਮ ਰਹੇ ਸਨ। ਜਦੋਂ ਪੁਲਿਸ ਨੇ ਉਨ੍ਹਾਂ ਨੌਜਵਾਨਾਂ ਨੂੰ ਰੋਕਿਆ ਤਾਂ ਦੋਵਾਂ ਧਿਰਾਂ ਵਿਚਾਲੇ ਬਹਿਸ-ਬਾਜ਼ੀ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

Related Post
India, Khaas Lekh, Khalas Tv Special, Punjab, Technology, Video
ਜੇ ਆਧਾਰ ਗੁਆਚ ਗਿਆ ਤਾਂ ਘਰ ਬੈਠੇ ਇੰਝ ਦੁਬਾਰਾ
May 28, 2026
