‘ਦ ਖਾਲਸ ਬਿਊਰੋ:ਪੱਤਰਕਾਰ ਮੁਹੰਮਦ ਜ਼ੁਬੈਰ ਖ਼ਿਲਾਫ਼ ਐਫਆ ਈਆਰ ਵਿੱਚ ਦਿੱਲੀ ਪੁਲਿਸ ਨੇ ਅਪ ਰਾਧਿਕ ਸਾਜ਼ਿਸ਼ ਰਚਣ ਅਤੇ ਸਬੂਤ ਨਸ਼ਟ ਕਰਨ ਦੇ ਨਵੇਂ ਦੋਸ਼ ਸ਼ਾਮਲ ਕੀਤੇ ਹਨ। ਸੰਨ 2018 ‘ਚ ਇਤਰਾਜ਼ਯੋਗ ਟਵੀਟ ਕਰਨ ਲਈ ਜ਼ੁਬੈਰ ਨੂੰ ਸੋਮਵਾਰ ਨੂੰ ਗ੍ਰਿਫਤਾ ਰ ਕੀਤਾ ਗਿਆ ਸੀ ਤੇ ਮੰਗਲਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਜ਼ੁਬੈਰ ਦੀ ਪੁਲਿਸ ਰਿਮਾਂ ਡ ਵਿੱਚ ਚਾਰ ਦਿਨ ਦਾ ਵਾਧਾ ਕਰ ਦਿੱਤਾ। ਉਸ ਉੱਤੇ ਦੋਸ਼ ਹਨ ਕਿ ਇਸ ਟਵੀਟ ਰਾਹੀਂ ਉਸ ਨੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਇਆ ਸੀ।
ਸ਼ਨੀਵਾਰ ਨੂੰ ਦਿੱਲੀ ਪੁਲਿਸ ਨੇ ਜ਼ੁਬੈਰ ਨੂੰ ਅਦਾਲਤ ‘ਚ ਪੇਸ਼ ਕੀਤਾ। ਇਸ ਦੌਰਾਨ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਅਸੀਂ ਮੋਬਾਈਲ ਫ਼ੋਨ ਜ਼ਬਤ ਕਰਨ ਦੇ ਨਾਲ-ਨਾਲ ਹਾਰਡ ਡਿਸਕ ਵੀ ਬਰਾਮਦ ਕਰ ਲਈ ਹੈ। ਪੇਸ਼ੀ ਦੌਰਾਨ ਪੁਲਿਸ ਨੇ ਜ਼ੁਬੈਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਜ਼ੁਬੈਰ ਖ਼ਿਲਾਫ਼ ਦਰਜ ਐਫਆਈਆਰ ਵਿੱਚ ਆਈਪੀਸੀ ਦੀਆਂ ਹੋਰ ਧਾਰਾਵਾਂ ਜੋੜੀਆਂ ਗਈਆਂ ਹਨ।
ਐਫਆਈਆਰ ਵਿੱਚ ਅਪਰਾਧਿਕ ਸਾਜ਼ਿਸ਼ ਅਤੇ ਸਬੂਤ ਨਸ਼ਟ ਕਰਨ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ। ਈਡੀ ਪੂਰੇ ਮਾਮਲੇ ‘ਚ ਮਨੀ ਲਾਂਡਰਿੰਗ ਦੀ ਜਾਂਚ ਕਰ ਸਕਦੀ ਹੈ। ਜ਼ੁਬੈਰ ਦੇ ਵਕੀਲ ਨੇ ਪਟਿਆਲਾ ਹਾਊਸ ਕੋਰਟ ਵਿੱਚ ਜ਼ਮਾਨ ਤ ਦੀ ਅਰਜ਼ੀ ਦਾਇਰ ਕੀਤੀ ਹੈ। ਪਟਿਆਲਾ ਹਾਊਸ ਕੋਰਟ ਨੇ ਇਤਰਾਜ਼ਯੋਗ ਟਵੀਟ ਨਾਲ ਸਬੰਧਤ ਇਸ ਮਾਮਲੇ ਵਿੱਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਅਰਜ਼ੀ ਦੇ ਨਾਲ-ਨਾਲ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਤੇ ਹੁਕਮ ਰਾਖਵਾਂ ਰੱਖ ਲਿਆ ਸੀ।