
‘ਦ ਖ਼ਾਲਸ ਬਿਊਰੋ :- ਦਿੱਲੀ ਪੁਲਿਸ ਨੇ ਗਣਤੰਤਰ ਦਿਹਾੜੇ ਮੌਕੇ ਲੋਕਾਂ ਨੂੰ ਰਾਜਪਥ ’ਤੇ ਪਰੇਡ ਦੇਖਣ ਲਈ ਸੱਦਾ ਪੱਤਰ ਜਾਂ ਟਿਕਟਾਂ ਹੋਣ ‘ਤੇ ਹੀ ਇਜ਼ਾਜਤ ਦੇਣ ਦੀ ਹਦਾਇਤ ਜਾਰੀ ਕੀਤੀ ਹੈ। 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪਰੇਡ ਦੇਖਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਦਿੱਲੀ ਪੁਲਿਸ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਸਖ਼ਤੀ ਨਾਲ ਪਾਲਣ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ।