India

PM ਮੋਦੀ ਇਤਰਾਜ਼ਯੋਗ ਪੋਸਟਰ ਮਾਮਲੇ ‘ਚ 100 FIR ਦਰਜ, 6 ਲੋਕ ਗ੍ਰਿਫਤਾਰ

Delhi Police, objectionable posters PM Narendra Modi

 ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਇਤਰਾਜ਼ਯੋਗ ਪੋਸਟਰਾਂ ਦੇ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਦਿੱਲੀ ਪੁਲਿਸ ਨੇ ਹੁਣ ਤੱਕ 100 ਐੱਫ.ਆਈ.ਆਰ ਦਰਜ ਕਰਕੇ ਛੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਦਰਜ ਕੀਤੀਆਂ ਕੁੱਲ ਐਫਆਈਆਰਜ਼ ਵਿੱਚੋਂ 44 ਪੀਐੱਮ ਮੋਦੀ ਵਿਰੋਧੀ ਪੋਸਟਰ ਲਗਾਉਣ ਲਈ ਹਨ।

ਪੁਲਿਸ ਅਨੁਸਾਰ ਪੋਸਟਰਾਂ ਵਿੱਚ ਪ੍ਰਿੰਟਿੰਗ ਪ੍ਰੈਸ ਦਾ ਨਾਂ ਨਹੀਂ ਲਿਖਿਆ ਗਿਆ, ਇਸ ਲਈ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਕੰਧਾਂ ਤੋਂ 2000 ਹਜ਼ਾਰ ਪੋਸਟਰ ਹਟਾਏ ਗਏ ਹਨ, ਜਦਕਿ 2000 ਹਜ਼ਾਰ ਜ਼ਬਤ ਕੀਤੇ ਗਏ। ਹੁਣ ਤੱਕ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 2 ਪ੍ਰਿੰਟਿੰਗ ਪ੍ਰੈਸ ਦੇ ਮਾਲਕ ਹਨ। ਇਨ੍ਹਾਂ ਪੋਸਟਰਾਂ ‘ਤੇ ਲਿਖਿਆ ਸੀ- ”ਮੋਦੀ ਹਟਾਓ ਦੇਸ਼ ਬਚਾਓ”।

ਸਪੈਸ਼ਲ ਸੀਪੀ ਦੀਪੇਂਦਰ ਪਾਠਕ ਨੇ ਏ.ਐਨ.ਆਈ. ਨੂੰ ਦੱਸਿਆ ਕਿ ਦਿੱਲੀ ਪੁਲਿਸ ਨੇ 100 ਐਫਆਈਆਰ ਦਰਜ ਕੀਤੀਆਂ ਹਨ, ਜਦਕਿ ਸ਼ਹਿਰ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਇਤਰਾਜ਼ਯੋਗ ਪੋਸਟਰਾਂ ਸਮੇਤ 06 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੋਸਟਰਾਂ ਵਿੱਚ ਪ੍ਰਿੰਟਿੰਗ ਪ੍ਰੈਸ ਦਾ ਵੇਰਵਾ ਨਹੀਂ ਸੀ। ਪ੍ਰਿੰਟਿੰਗ ਪ੍ਰੈਸ ਐਕਟ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ।

ਪੀਐਮ ਮੋਦੀ ਦੇ ਖਿਲਾਫ ਇਹ ਇਤਰਾਜ਼ਯੋਗ ਪੋਸਟਰ ਦਿੱਲੀ ਦੇ ਵੱਖ-ਵੱਖ ਇਲਾਕਿਆਂ ‘ਚ ਕੰਧਾਂ ਅਤੇ ਖੰਭਿਆਂ ‘ਤੇ ਲਾਏ ਗਏ ਹਨ। ਦਿੱਲੀ ਪੁਲਿਸ ਨੇ ਆਈਪੀ ਸਟੇਟ ਖੇਤਰ ਤੋਂ ਇੱਕ ਵੈਨ ਫੜੀ ਹੈ,ਜਿਸ ‘ਚ ਪੋਸਟਰ ਲੱਗੇ ਸਨ। ਇਸ ਦੇ ਡਰਾਈਵਰ ਤੇ ਗੱਡੀ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਇਸ ਦੇ ਨਾਲ ਹੀ ਨਰੂਆਣਾ ਤੋਂ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਦਿੱਲੀ ਪੁਲਿਸ ਨੇ 2 ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕ ਨੂੰ ਵੀ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਨੂੰ ਅਜਿਹੇ 50,000 ਪੋਸਟਰ ਛਾਪਣ ਦਾ ਆਰਡਰ ਮਿਲਿਆ ਸੀ। ਉਹ ਸ਼ਨੀਵਾਰ ਦੇਰ ਰਾਤ ਅਤੇ ਸੋਮਵਾਰ ਸਵੇਰੇ ਪੋਸਟਰ ਚਿਪਕਾਉਂਦੇ ਸਨ। ਇਸ ਮਾਮਲੇ ਵਿੱਚ ਕੇਂਦਰੀ ਜ਼ਿਲ੍ਹੇ ਵਿੱਚ 2 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਤਿੰਨ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਜ਼ਮਾਨਤੀ ਧਾਰਾਵਾਂ ਦੇ ਤਹਿਤ ਕਾਰਵਾਈ ਕੀਤੀ ਸੀ, ਇਸ ਲਈ ਗ੍ਰਿਫਤਾਰ ਕੀਤੇ ਗਏ ਸਾਰੇ ਲੋਕਾਂ ਨੂੰ ਜ਼ਮਾਨਤ ਮਿਲ ਗਈ ਹੈ।