‘ਦ ਖ਼ਾਲਸ ਬਿਊਰੋ :- ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਚੱਲ ਰਹੀ ਹੈ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਹੋਰ ਕੋਈ ਵੀ ਸਮਝੌਤਾ ਕਬੂਲ ਨਹੀਂ ਕਰਨਗੇ।
ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਟਰਾਂਸਪੋਰਟਰ ਵੀ ਕਿਸਾਨਾਂ ਦੀ ਹਮਾਇਤ ’ਤੇ ਆ ਗਏ ਹਨ। ਟਰਾਂਸਪੋਰਟਰਾਂ ਨੇ ਅੱਜ ਵਿਗਿਆਨ ਭਵਨ, ਦਿੱਲੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਸਾਨਾਂ ਨਾਲ ਆਪਣੀ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ। ਜਾਣਕਾਰੀ ਮੁਤਾਬਕ ਟਰਾਂਸਪੋਰਟਰਾਂ ਨੇ ਕੇਂਦਰ ਸਰਕਾਰ ਨੂੰ 8 ਦਸੰਬਰ ਤੋਂ ਕੰਮਕਾਜ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੋਈ ਹੈ।