The Khalas Tv Blog India ਦਿੱਲੀ ਨੂੰ ਅੱਜ ਮਿਲੇਗਾ ਨਵਾਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਦੇਣਗੇ ਅਹੁਦੇ ਤੋਂ ਅਸਤੀਫਾ
India

ਦਿੱਲੀ ਨੂੰ ਅੱਜ ਮਿਲੇਗਾ ਨਵਾਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਦੇਣਗੇ ਅਹੁਦੇ ਤੋਂ ਅਸਤੀਫਾ

ਦਿੱਲੀ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਵਿਧਾਇਕ ਦਲ ਦੀ ਬੈਠਕ ‘ਚ ਮਨਜ਼ੂਰੀ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਪਹਿਲਾਂ 11 ਵਜੇ ਮੁੱਖ ਮੰਤਰੀ ਨਿਵਾਸ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਹੀ ਵਿਧਾਇਕ ਦਲ ਦੇ ਨੇਤਾ ਦੀ ਚੋਣ ਕੀਤੀ ਜਾਵੇਗੀ ਅਤੇ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ।

ਐੱਲ.ਜੀ.ਵੀ.ਕੇ.ਸਕਸੈਨਾ ਨੇ ਅਰਵਿੰਦ ਕੇਜਰੀਵਾਲ ਨੂੰ ਨਿਯੁਕਤੀ ਦਾ ਸਮਾਂ ਦਿੱਤਾ ਹੈ। ਅਰਵਿੰਦ ਕੇਜਰੀਵਾਲ ਮੰਗਲਵਾਰ ਸ਼ਾਮ 4.30 ਵਜੇ LG ਨਾਲ ਮੁਲਾਕਾਤ ਕਰਨਗੇ ਅਤੇ ਆਪਣਾ ਅਸਤੀਫਾ ਸੌਂਪਣਗੇ। ਅਰਵਿੰਦ ਕੇਜਰੀਵਾਲ ਤੋਂ ਬਾਅਦ ਦਿੱਲੀ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ, ਇਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਚੱਲ ਰਹੀਆਂ ਹਨ।

ਸੂਤਰਾਂ ਮੁਤਾਬਕ ਆਤਿਸ਼ੀ, ਕੈਲਾਸ਼ ਗਹਿਲੋਤ, ਗੋਪਾਲ ਰਾਏ ਅਤੇ ਸੁਨੀਤਾ ਕੇਜਰੀਵਾਲ ‘ਚੋਂ ਕੋਈ ਵੀ ਦਿੱਲੀ ਦਾ ਅਗਲਾ ਮੁੱਖ ਮੰਤਰੀ ਬਣ ਸਕਦਾ ਹੈ। ਨਵੇਂ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਵੀ ਇਸੇ ਹਫ਼ਤੇ ਹੋਵੇਗਾ।

13 ਸਤੰਬਰ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ 15 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ, ‘ਹੁਣ ਜਨਤਾ ਨੂੰ ਤੈਅ ਕਰਨਾ ਚਾਹੀਦਾ ਹੈ ਕਿ ਮੈਂ ਇਮਾਨਦਾਰ ਹਾਂ ਜਾਂ ਬੇਈਮਾਨ। ਉਨ੍ਹੀਂ ਨੇ ਕਿਹਾ ਸੀ ਕਿ ਉਹ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ ਅਤੇ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਣਗੇ, ਜਦੋਂ ਤੱਕ ਦਿੱਲੀ ਉਨ੍ਹਾਂ ਦੀ ਇਮਾਨਦਾਰੀ ‘ਤੇ ਆਪਣੀ ਵੋਟ ਦੀ ਮੋਹਰ ਨਹੀਂ ਲਗਾ ਦਿੰਦੀ।

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ 177 ਦਿਨਾਂ ਬਾਅਦ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆ ਗਏ ਹਨ। ਸੁਪਰੀਮ ਕੋਰਟ ਨੇ ਸ਼ਰਤ ਰੱਖੀ ਕਿ ਉਹ ਮੁੱਖ ਮੰਤਰੀ ਦਫ਼ਤਰ ਨਹੀਂ ਜਾਣਗੇ ਅਤੇ ਨਾ ਹੀ ਕਿਸੇ ਫਾਈਲ ‘ਤੇ ਦਸਤਖ਼ਤ ਕਰਨਗੇ। ਭਾਵ ਜੇਲ੍ਹ ਤੋਂ ਬਾਹਰ ਆ ਕੇ ਮੁੱਖ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਕੋਲ ਸੱਤਾ ਨਹੀਂ ਰਹੀ।

ਜਦੋਂ ਤੋਂ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਉਨ੍ਹਾਂ ਦਾ ਨਾਂ ਆਇਆ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਹੈ, ਉਦੋਂ ਤੋਂ ਭਾਜਪਾ ਨੇਤਾ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਦੀ ਮੰਗ ਕਰ ਰਹੇ ਸਨ।

Exit mobile version