India

ਦਿੱਲੀ ਦੇ ਮੁੱਖ ਮੰਤਰੀ ਨੇ ਇਨ੍ਹਾਂ ਲੋਕਾਂ ਲਈ ਖੋਲ੍ਹਿਆ ਦਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾ ਕਾਰਨ ਲੱਗੇ ਲੌਕਡਾਊਨ ਕਰਕੇ ਦਿੱਲੀ ਦੇ ਸਾਰੇ ਆਟੋ ਰਿਕਸ਼ਾ ਅਤੇ ਟੈਕਸੀ ਚਾਲਕਾਂ ਨੂੰ ਆਰਥਿਕ ਤੌਰ ‘ਤੇ ਮਦਦ ਦੇਣ ਲਈ ਪੰਜ-ਪੰਜ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਕਰੋਨਾ ਮਹਾਂਮਾਰੀ ਕਾਰਨ ਕਿੰਨ੍ਹੇ ਹੀ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਿੰਨ੍ਹੇ ਇਸ ਲਾਗ ਨਾਲ ਲਗਾਤਾਰ ਪ੍ਰਭਾਵਿਤ ਹੋ ਰਹੇ ਹਨ।

ਕੇਜਰੀਵਾਲ ਨੇ ਦਿੱਲੀ ਵਿੱਚ ਕਰੋਨਾ ਕਰਕੇ ਲੱਗੇ ਲੌਕਡਾਊਨ ਦੌਰਾਨ ਰਾਸ਼ਨ ਕਾਰਡ ਧਾਰਕਾਂ ਨੂੰ ਅਗਲੇ ਦੋ ਮਹੀਨੇ ਮੁਫਤ ਰਾਸ਼ਨ ਦੇਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ, ‘ਦਿੱਲੀ ਵਿੱਚ ਲਗਭਗ 72 ਲੱਖ ਰਾਸ਼ਨ ਕਾਰਡ ਧਾਰਕ ਹਨ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਧਾਰਕਾਂ ਨੂੰ ਦੋ ਮਹੀਨਿਆਂ ਲਈ ਮੁਫਤ ਰਾਸ਼ਨ ਦੇਣ ਦਾ ਇਹ ਮਤਲਬ ਨਹੀਂ ਹੈ ਕਿ ਲਾਕਡਾਊਨ ਦੋ ਮਹੀਨਿਆਂ ਲਈ ਲੱਗੇਗਾ’।