Punjab

ਮੁੱਖ ਮੰਤਰੀ ਪੰਜਾਬ ਦੇ ਨਾਂਮ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤਾ ਮੰਗ ਪੱਤਰ

‘ਦ ਖ਼ਾਲਸ ਬਿਊਰੋ : ਹਲਕਾ ਸੁਲਤਾਨਪੁਰ ਲੋਧੀ ਦੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਆਗੂਆਂ ਵੱਲੋਂ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਦਾ ਤੁਰੰਤ ਹੱਲ ਕਰਨ ਲਈ ਅੱਜ ਇੱਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਮ ਐੱਸ ਡੀ ਐਮ ਦਫਤਰ ਸੁਲਤਾਨਪੁਰ ਲੋਧੀ ਨੂੰ ਦਿੱਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਕਪੂਰਥਲਾ ਦੇ ਸਕੱਤਰ ਮਾਸਟਰ ਚਰਨ ਸਿੰਘ ਹੈਬਤਪੁਰ, ਐਡਵੋਕੇਟ ਸਤਨਾਮ ਸਿੰਘ ਮੋਮੀ ਪ੍ਰਧਾਨ ਬਾਰ ਐਸੋਸੀਏਸ਼ਨ, ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੂੰਗੀ ਦੀ ਖਰੀਦ ਕਰਨ ਦੇ ਐਲਾਨ ਨੂੰ ਮੰਡੀਆਂ ਵਿੱਚ ਕੇਂਦਰ ਵਲੋਂ ਨਿਰਧਾਰਤ ਐਮ ਐਸ ਪੀ ਅਨੁਸਾਰ ਖਰੀਦ ਕਰਕੇ ਅਮਲੀ ਜਾਮਾ ਪਹਿਨਾਇਆ ਜਾਵੇ। ਉਹਨਾਂ ਕਿਹਾ ਕਿ ਮੂੰਗੀ ਦੀ ਖਰੀਦ ਸਬੰਧੀ  ਫ਼ਰਦ, ਏਕੜ ਪ੍ਰਤੀ 5 ਕੁਇੰਟਲ ਕੋਟਾ ਫਿਕਸ ਕਰਨ ਸਮੇਤ ਲਾਈਆਂ ਕਿਸਾਨ ਮਾਰੂ ਬੇਲੋੜੀਆਂ ਸ਼ਰਤਾਂ ਫੌਰੀ ਹਟਾ ਕੇ ਦਾਣਾ ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੱਕੀ ਕਾਸ਼ਤਕਾਰਾਂ ਦੀ ਫ਼ਸਲ ਨੂੰ ਐਮ ਐਸ ਪੀ ਤੇ ਖਰੀਦ ਦੀ ਗਾਰੰਟੀ ਕੀਤੀ ਜਾਵੇ।

ਇਸ ਮੌਕੇ ਬਲਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਕਿਰਤੀ ਕਿਸਾਨ ਯੂਨੀਅਨ, ਨਿਰਮਲ ਸਿੰਘ ਸ਼ੇਰਪੁਰ ਸੱਧਾ ਪੀ ਐੱਮ ਯੂ, ਸਵਰਨ ਸਿੰਘ, ਮਦਨ ਲਾਲ ਕੰਡਾ, ਸੁੱਚਾ ਸਿੰਘ ਮਿਰਜ਼ਾਪੁਰ, ਸੰਤਾਂ ਸਿੰਘ, ਕਸ਼ਮੀਰ ਸਿੰਘ ਪੈਂਡੂ ਮਜ਼ਦੂਰ ਯੂਨੀਅਨ ਪੰਜਾਬ, ਮਲਕੀਤ ਸਿੰਘ, ਡਾਕਟਰ ਕੇਹਰ ਸਿੰਘ, ਗਿਆਨ ਚੰਦ, ਸੁਰਜੀਤ ਸਿੰਘ ਠੱਟਾ, ਬਲਬੀਰ ਸਿੰਘ, ਧਿਆਨ ਸਿੰਘ, ਮਨਜੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।