The Khalas Tv Blog Punjab ਸੁਰੱਖਿਆ ਘੇਰਾ ਤੋੜ ਮੁੱਖ ਮੰਤਰੀ ਕੋਲ ਪਹੁੰਚਿਆ ਵਿਅਕਤੀ, ਦਿੱਤਾ ਮੰਗ ਪੱਤਰ
Punjab

ਸੁਰੱਖਿਆ ਘੇਰਾ ਤੋੜ ਮੁੱਖ ਮੰਤਰੀ ਕੋਲ ਪਹੁੰਚਿਆ ਵਿਅਕਤੀ, ਦਿੱਤਾ ਮੰਗ ਪੱਤਰ

ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਈਸਾਈ ਭਾਈਚਾਰੇ ਨਾਲ ਸਬੰਧਤ ਇਕ ਵਿਅਕਤੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚ ਗਿਆ।

ਅਚਾਨਕ ਇੱਕ ਵਿਅਕਤੀ ਨੂੰ ਲੋਕਾਂ ਵਿੱਚੋਂ ਨਿਕਲ ਕੇ ਮੁੱਖ ਮੰਤਰੀ ਤੱਕ ਪਹੁੰਚਦਾ ਦੇਖ ਕੇ ਸੁਰੱਖਿਆ ਮੁਲਾਜ਼ਮ ਚੌਕਸ ਹੋ ਗਏ। ਜਦੋਂ ਸੁਰੱਖਿਆ ਕਰਮੀਆਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁੱਖ ਮੰਤਰੀ ਨੇ ਉਸ ਨੂੰ ਆਪਣੇ ਕੋਲ ਬੁਲਾ ਲਿਆ। ਪਤਾ ਲੱਗਾ ਹੈ ਕਿ ਈਸਾਈ ਭਾਈਚਾਰੇ ਦਾ ਇਹ ਵਿਅਕਤੀ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਆਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਤੋਂ ਮੰਗ ਪੱਤਰ ਲਿਆ। ਉਕਤ ਵਿਅਕਤੀ ਮੁੱਖ ਮੰਤਰੀ ਅੱਗੇ ਆਪਣੇ ਭਾਈਚਾਰੇ ਨਾਲ ਸਬੰਧਤ ਕੁਝ ਮੰਗਾਂ ਉਠਾਉਣਾ ਚਾਹੁੰਦਾ ਸੀ।

ਇਹ ਵੀ ਪੜ੍ਹੋ – ਕਣਕ ਦੀ ਫਸਲ ਨੂੰ ਲੱਗੀ ਅੱਗ, ਹੋਇਆ ਨੁਕਸਾਨ

Exit mobile version