The Khalas Tv Blog India ਡਾਂ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਉੱਠੀ ਮੰਗ, ਸੰਸਦ ਮੈਂਬਰ ਨੇ ਅਕਾਲ ਤਖਤ ਸਾਹਿਬ ਨੂੰ ਲਿਖਿਆ ਪੱਤਰ
India Punjab

ਡਾਂ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਉੱਠੀ ਮੰਗ, ਸੰਸਦ ਮੈਂਬਰ ਨੇ ਅਕਾਲ ਤਖਤ ਸਾਹਿਬ ਨੂੰ ਲਿਖਿਆ ਪੱਤਰ

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਉੱਠੀ ਹੈ। ਇਹ ਮੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀ ਗਈ ਹੈ। ਇਸ ਸਬੰਧੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਡਾ: ਮਨਮੋਹਨ ਸਿੰਘ ਦੇ ਯੋਗਦਾਨ ਨੂੰ ਸਿੱਖ ਕੌਮ ਲਈ ਇਤਿਹਾਸਕ ਅਤੇ ਵਿਲੱਖਣ ਦੱਸਿਆ ਹੈ। ਉਨ੍ਹਾਂ ਲਿਖਿਆ ਕਿ ਡਾ: ਸਿੰਘ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਨਾ ਸਿਰਫ਼ ਸੰਸਦ ‘ਚ ਮੁਆਫ਼ੀ ਮੰਗੀ ਸਗੋਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਵੀ ਠੋਸ ਕਦਮ ਚੁੱਕੇ। ਕਿਸਾਨਾਂ ਲਈ 60 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ, ਪੰਜਾਬ ਦੇ ਵਿਕਾਸ ਲਈ ਫੰਡਾਂ ਦੀ ਵੰਡ ਅਤੇ ਇਤਿਹਾਸਕ ਗੁਰਧਾਮਾਂ ਦੀ ਸੰਭਾਲ ਲਈ ਕੀਤੇ ਯਤਨਾਂ ਦਾ ਵੀ ਜ਼ਿਕਰ ਕੀਤਾ ਗਿਆ।

ਇਹ ਵੀ ਪੜ੍ਹੋ – ਕਿਸਾਨਾਂ ਦੀ ਹੋਈ ਮਹਾਂਪੰਚਾਇਤ! ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ

 

Exit mobile version