The Khalas Tv Blog Punjab ਦਿੱਲੀ ਵਾਂਗ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੀ ਬੱਸਾ ਚਲਾਉਣ ਅਤੇ ਸਹਾਇਤਾ ਕੇਂਦਰ ਸਥਾਪਤ ਕਰਨ ਦੀ ਮੰਗ
Punjab

ਦਿੱਲੀ ਵਾਂਗ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੀ ਬੱਸਾ ਚਲਾਉਣ ਅਤੇ ਸਹਾਇਤਾ ਕੇਂਦਰ ਸਥਾਪਤ ਕਰਨ ਦੀ ਮੰਗ

ਬਿਊਰੋ ਰਿਪੋਰਟ – ਪੰਜਾਬ ਸਰਕਾਰ ‘ਤੇ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਵਾਈ ਅੱਡੇ (Guru Ramdas International Airport) ਦੇ ਨਾਲ ਵਿਤਕਰਾ ਕਰਨ ਅਤੇ ਨਜ਼ਰ ਅੰਦਾਜ ਕਰਨ ਦਾ ਦੋਸ਼ ਲੱਗਾ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਿੱਲੀ ਹਵਾਈ ਤੇ ਪ੍ਰਵਾਸੀਆਂ ਲਈ ਸਹਾਇਤਾ ਕੇਂਦਰ ਸਥਾਪਤ ਕੀਤਾ ਹੈ ਪਰ ਅੰਮ੍ਰਿਤਸਰ ਹਵਾਈ ਅੱਡੇ ਨੂੰ ਨਜ਼ਰ ਅੰਦਾਜ ਕੀਤਾ ਹੈ। ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਦੇ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ (ਕੈਨੇਡਾ), ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ (ਅਮਰੀਕਾ) ਅਤੇ ਭਾਰਤ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਇੱਕ ਸਾਂਝੇ ਬਿਆਨ  ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬਣਦੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਭਾਰਤ ਦਾ ਇੱਕੋ ਇੱਕ ਅਜਿਹਾ ਅੰਤਰਰਾਸ਼ਟਰੀ ਹਵਾਈ ਅੱਡਾ ਹੈ ਜਿੱਥੇ ਸੂਬਾ ਸਰਕਾਰ ਨੇ ਬੱਸ ਸੇਵਾ ਦਾ ਪ੍ਰਬੰਧ ਨਹੀਂ ਕੀਤਾ ਹੈ। ਇਸ ਦੇ ਉਲਟ ਪੰਜਾਬ ਸਰਕਾਰ ਨੇ ਦਿੱਲੀ ਹਵਾਈ ਅੱਡੇ ਲਈ ਪੰਜਾਬ ਤੋਂ ਵੋਲਵੋ ਬੱਸ ਸੇਵਾ ਅਤੇ ਹੁਣ ਨਵੇਂ ਖੋਲੇ ਗਏ ਸਹਾਇਤਾ ਕੇਂਦਰ ਉੱਪਰ ਤਿੰਨ ਮੁਲਾਜ਼ਮ ਅਤੇ ਦੋ ਗੱਡੀਆਂ ਹਰ ਵੇਲੇ ਤਾਇਨਾਤ ਕਰਨ ਦਾ ਦਾਅਵਾ ਕੀਤਾ ਹੈ। ਪਰ ਇਹ ਸਹੂਲਤ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਨਹੀਂ ਦਿੱਤੀ ਗਈ ਹੈ। 

ਇਨੀਸ਼ੀਏਟਿਵ ਦੇ ਆਗੂਆਂ ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਸ਼ਹਿਰ ਦੇ ਨਾਲ ਨਾਲ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੱਕ ਬੱਸਾਂ ਚਲਾਈਆਂ ਜਾ ਸਕਦੀਆਂ ਹਨ, ਜਿਸ ਦੀ ਪੰਜਾਬ ਸਰਕਾਰ ਨੂੰ ਕਿਸੇ ਤੋਂ ਵੀ ਆਗਿਆ ਲੈਣ ਦੀ ਕੋਈ ਲੋੜ ਨਹੀਂ ਹੈ। ਜੇਕਰ ਇਹ ਬੱਸਾਂ ਇਸ ਤਰ੍ਹਾਂ ਚਲਦੀਆਂ ਹਨ ਤਾਂ ਹਵਾਈ ਅੱਡੇ ਤੇ ਉਤਰਨ ਵਾਲੇ ਇੰਨ੍ਹਾਂ ਬੱਸਾਂ ਰਾਹੀਂ ਆਪਣੇ ਘਰ ਸਸਤੇ ਭਾਅ ਅਤੇ ਆਸਾਨੀ ਨਾਲ ਜਾ ਸਕਦੇ ਹਨ। ਇਨ੍ਹਾਂ ਬੱਸਾਂ ਦੀ ਵਰਤੋਂ ਕਰਕੇ ਲੋਕ ਏਅਰਪੋਰਟ ਤੋਂ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਵਾਹਗਾ ਬਾਰਡਰ ਅਤੇ ਸ਼ਹਿਰ ਦੀਆਂ ਹੋਰਨਾਂ ਕਈ ਥਾਵਾਂ ਲਈ ਵੀ ਸੈਲਾਨੀ ਏਅਰਪੋਰਟ ਤੋਂ ਆ ਜਾ ਸਕਦੇ ਹਨ।

ਪਿਛਲੇ ਕਈ ਸਾਲਾਂ ਤੋਂ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ, ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸਮੇਂ-ਸਮੇਂ ਬੇਨਤੀ ਕੀਤੀ ਜਾਂਦੀ ਰਹੀ ਹੈ, ਕਈ ਚਿੱਠੀਆਂ ਵੀ ਲਿਖੀਆਂ ਜਾ ਚੁੱਕੀਆਂ ਹਨ, ਪਰ ਸਰਕਾਰ ਨੇ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਹੈ। ਇਸ ਸਭ ਤੋਂ ਇਹੀ ਜਾਹਰ ਹੁੰਦਾ ਹੈ ਕਿ ਸਿਫਤੀ ਦੇ ਘਰ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਏਅਰਪੋਰਟ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

ਢਿੱਲੋਂ ਨੇ ਅੱਗੇ ਕਿਹਾ ਕਿ ਕਈ ਵਾਰ ਵੇਖਣ ‘ਚ ਆਇਆ ਹੈ ਜਦੋਂ ਵੀ ਕੋਈ ਨਵੀਂ ਉਡਾਣ ਸ਼ੁਰੂ ਹੋਵੇ ਤਾਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਸਿਆਸਤਦਾਨਾਂ ਵਿਚ ਸਿਆਸੀ ਲਾਹਾ ਲੈਣ ਲਈ ਦੌੜ ਲੱਗ ਜਾਂਦੀ ਹੈ। ਸਰਕਾਰ ਅਤੇ ਨੇਤਾ ਪੰਜਾਬ ਦੇ ਹਵਾਈ ਅੱਡਿਆਂ ਤੋਂ ਉਡਾਣਾਂ ਨਾ ਸ਼ੁਰੂ ਹੋਣ ਦਾ ਦੋਸ਼ ਬਹੁਤੀ ਵਾਰ ਕੇਂਦਰ ਸਰਕਾਰ ‘ਤੇ ਵੀ ਲਾਉਂਦੇ ਹਨ ਪਰ ਸੂਬੇ ਦੀ ਸਰਕਾਰ ਵੱਲੋਂ ਹਵਾਈ ਅੱਡੇ ਲਈ ਬੱਸ ਸੇਵਾ ਜਾਂ ਹੋਰ ਸਹੂਲਤਾਂ ਮੁਹੱਈਆ ਕਰਨ ਸੰਬੰਧੀ ਇਹ ਕੋਈ ਕਾਰਵਾਈ ਨਹੀਂ ਕਰਦੇ, ਜੱਦ ਕਿ ਇਹ ਸਭ ਮਸਲੇ ਪੰਜਾਬ ਸਰਕਾਰ ਦੇ ਦਾਇਰੇ ‘ਚ ਹਨ।

ਅੰਮ੍ਰਿਤਸਰ ਹਵਾਈ ਅੱਡੇ ਤੋਂ ਰੋਜਾਨਾਂ ਔਸਤਨ 65 ਤੋਂ 70 ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਹਨ ਅਤੇ 10,000 ਤੋਂ ਵੱਧ ਯਾਤਰੀਆਂ ਦੀ ਆਵਾਜਾਈ ਹੋ ਰਹੀ ਹੈ। ਇੱਥੋਂ ਭਾਰਤ ਦੇ 10 ਅਤੇ 9 ਵਿਦੇਸ਼ੀ ਹਵਾਈ ਅੱਡਿਆਂ ਜਿਨ੍ਹਾਂ ਵਿਚ ਲੰਡਨ, ਬਰਮਿੰਘਮ, ਮਿਲਾਨ ਮਿਲਪੇਨਸਾ, ਮਿਲਾਨ ਬਰਗਾਮੋ, ਰੋਮ, ਸਿੰਗਾਪੁਰ, ਕੁਆਲਾਲੰਪੂਰ, ਦੋਹਾ, ਸ਼ਾਰਜਾਹ, ਦੁਬਈ ਲਈ ਉਡਾਣਾਂ ਹਨ।

Exit mobile version