The Khalas Tv Blog Punjab ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਮੁਹਾਲੀ ‘ਚ ਪ੍ਰਦਰਸ਼ਨ , ਨੈਸ਼ਨਲ ਹਾਈਵੇਅ ਜਾਮ
Punjab

ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਮੁਹਾਲੀ ‘ਚ ਪ੍ਰਦਰਸ਼ਨ , ਨੈਸ਼ਨਲ ਹਾਈਵੇਅ ਜਾਮ

Demonstration of roadways employees

ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਮੁਹਾਲੀ 'ਚ ਪ੍ਰਦਰਸ਼ਨ , ਨੈਸ਼ਨਲ ਹਾਈਵੇਅ ਜਾਮ

ਦ ਖ਼ਾਲਸ ਬਿਊਰੋ : ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਖਰੜ-ਮੋਹਾਲੀ ਨੈਸ਼ਨਲ ਹਾਈਵੇ ‘ਤੇ ਚੱਕਾ ਜਾਮ ਕਰ ਦਿੱਤਾ ਹੈ। ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਵਲੋਂ ਆਊਟਸੋਰਸਿੰਗ ਦੀ ਭਰਤੀ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ।

ਮੁਲਾਜ਼ਮਾਂ ਦੇ ਪ੍ਰਦਰਸ਼ਨ ਕਾਰਨ ਸਮੁੱਚੀ ਆਵਾਜਾਈ ਠੱਪ ਹੋ ਗਈ ਹੈ। ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਸੈਂਕੜੇ ਵਾਹਨ ਜਾਮ ਵਿੱਚ ਫਸ ਗਏ ਹਨ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਸੜਕ ਤੋਂ ਹਟਾਉਣ ਦੀ ਗੱਲ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਪ੍ਰਦਰਸ਼ਨਕਾਰੀ ਬਹਿਸ ਕਰ ਰਹੇ ਹਨ। ਇਸ ਸਮੇਂ ਮਾਹੌਲ ਪੂਰੀ ਤਰ੍ਹਾਂ ਗਰਮ ਹੈ।

ਪ੍ਰਦਰਸ਼ਨ ਦੌਰਾਨ ਭਾਵੇਂ ਮੁਹਾਲੀ ਪੁਲੀਸ ਫਲਾਈਓਵਰ ਤੇ ਮੌਜੂਦ ਹੈ ਪਰ ਪ੍ਰਦਰਸ਼ਨਕਾਰੀ ਪਿੱਛੇ ਹੱਟਣ ਨੂੰ ਤਿਆਰ ਨਹੀਂ ਹਨ। ਧਰਨੇ ਕਾਰਨ ਹਾਈਵੇਅ ਤੇ ਜਾਮ ਲੱਗਣ ਕਾਰਨ ਪੰਜਾਬ ਤੇ ਹਿਮਾਚਲ ਨੂੰ ਜਾਣ ਵਾਲੀਆਂ ਬੱਸਾਂ ਦੇ ਰੂਟ ਬਦਲ ਦਿੱਤੇ ਗਏ ਹਨ। ਬੱਸਾਂ ਮੁੱਲਾਂਪੁਰ ਤੋਂ ਨਿਊ ਚੰਡੀਗੜ੍ਹ ਰਾਹੀਂ ਕੁਰਾਲੀ ਲਈ ਭੇਜੀਆਂ ਜਾ ਰਹੀਆਂ ਹਨ। ਤਿੰਨੋਂ ਯੂਨੀਅਨਾਂ ਦੇ ਠੇਕਾ ਮੁਲਾਜ਼ਮ ਸੜਕਾਂ ਤੇ ਧਰਨਾ ਦੇ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖਰੜ ਵਿਖੇ ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਊਟਸੋਰਸਿੰਗ ਭਰਤੀ ਬੰਦ ਕਰਨ ਅਤੇ ਹੁਣ ਵਿਧਾਨ ਸਭਾ ਵਿੱਚ ਠੇਕੇਦਾਰ ਬਾਹਰ ਕੱਢਣ ਦੇ ਬਿਆਨ ਦਿੱਤੇ ਜਾ ਰਹੇ ਹਨ, ਉਸ ਦੇ ਉਲਟ ਟਰਾਂਸਪੋਰਟ ਵਿਭਾਗ ਪਨਬੱਸ ਅਤੇ PRTC ਵਿੱਚ ਆਊਟਸੋਰਸਿੰਗ ਦੀ ਭਰਤੀ ਰਿਸ਼ਵਤ ਲੈ ਕੇ ਕੀਤੀ ਜਾ ਰਹੀ ਹੈ ਜਿਸ ਸਬੰਧੀ ਯੂਨੀਅਨ ਵਲੋਂ ਪ੍ਰੈੱਸ ਕਾਨਫਰੰਸ ਵਿੱਚ ਵੀ ਖੁਲਾਸੇ ਕੀਤੇ ਗਏ ਸਨ।

 

 

 

Exit mobile version