The Khalas Tv Blog India ਅੰਬਾਲਾ ‘ਚ ਕਿਸਾਨਾਂ ਦਾ ਪ੍ਰਦਰਸ਼ਨ, ਪੰਧੇਰ ਨੇ ਕਿਹਾ ਕਿ ‘ ਕਿਸਾਨਾਂ ‘ਚੇ ਜ਼ੁਲਮ ਢਾਹ ਰਹੀ ਹੈ ਹਰਿਆਣਾ ਸਰਕਾਰ’
India Punjab

ਅੰਬਾਲਾ ‘ਚ ਕਿਸਾਨਾਂ ਦਾ ਪ੍ਰਦਰਸ਼ਨ, ਪੰਧੇਰ ਨੇ ਕਿਹਾ ਕਿ ‘ ਕਿਸਾਨਾਂ ‘ਚੇ ਜ਼ੁਲਮ ਢਾਹ ਰਹੀ ਹੈ ਹਰਿਆਣਾ ਸਰਕਾਰ’

ਅੰਬਾਲਾ ਦੀ ਦਾਣਾ ਮੰਡੀ ਵਿਚ ਕਿਸਾਨਾਂ ਵਲੋਂ ਪ੍ਰੋਗਰਾਮ ਨੂੰ ਦੇਖਦਿਆਂ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਦਾਣਾ ਮੰਡੀ ਵਿਚ ਕਿਸਾਨਾਂ ਵਲੋਂ ਪ੍ਰੋਗਰਾਮ ਰੱਖਿਆ ਗਿਆ ਹੈ, ਜਿਸ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਹੈ। ਹਰਿਆਣਾ ਵਿੱਚ ਕਿਸਾਨਾਂ ਨੂੰ ਇੱਥੇ ਪਹੁੰਚਣ ਤੋਂ ਰੋਕਣ ਲਈ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਅਮਰਜੀਤ ਸਿੰਘ ਮੋਹਰੀ ਸਮੇਤ ਕਈ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਕਿਸਾਨ ਆਗੂ ਨਵਦੀਪ ਸਿੰਘ ਦੀ ਰਿਹਾਈ ਤੋਂ ਬਾਅਦ ਉਨ੍ਹਾਂ ਦੇ ਸਨਮਾਨ ਲਈ ਰੱਖੇ ਪ੍ਰੋਗਰਾਮ ਦਰਮਿਆਨ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦੀ ਕਿਸਾਨ ਨੇਤਾ ਨਿਖੇਧੀ ਕਰ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂ ਨਵਦੀਪ ਸਿੰਘ ਦਾ ਮੌੜਾ ਮੰਡੀ ਵਿੱਚ ਸਨਮਾਨ ਕਰਕੇ ਉਨ੍ਹਾਂ ਨੂੰ ਸ਼ੰਭੂ ਬਾਰਡਰ ਉਤੇ ਲਿਆਉਣ ਦਾ ਪ੍ਰੋਗਰਾਮ ਸੀ।

ਉਨ੍ਹਾਂ ਨੇ ਕਿਹਾ ਕਿ ਅੰਬਾਲਾ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਵੱਲੋਂ ਰੋਕਿਆ ਜਾ ਰਿਹਾ ਹੈ। ਪੰਧੇਰ ਨੇ ਦੱਸਿਆ ਕਿ ਪੁਲਿਸ ਨੇ ਕਿਸਾਨ ਆਗੂ ਜਸਵਿੰਦਰ ਸਿੰਘ, ਅਮਰਜੀਤ ਮੌੜੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਕਿਸਾਨਾਂ ਉਪਰ ਜ਼ੁਲਮ ਢਾਹ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਇਸ ਜ਼ੁਲਮ ਦਾ ਜਵਾਬ ਹਰਿਆਣਾ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਦੇਣਗੇ।

ਪੰਧੇਰ ਨੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਬੁਲਾਇਆ ਹੈ ਪਰ ਉਨ੍ਹਾਂ ਦੀ ਸਿਰਫ਼ ਇੱਕ ਹੀ ਮੰਗ ਹੈ ਕਿ ਉਨ੍ਹਾਂ ਨੂੰ ਮੰਡੀ ਵਿੱਚ ਜਾਣਾ ਚਾਹੀਦਾ ਹੈ। ਡੀਐਸਪੀ ਰਾਮਨਿਵਾਸ ਨੇ ਸਰਵਣ ਪੰਧੇਰ ਨੂੰ ਅੰਬਾਲਾ ਦੇ ਐਸਪੀ ਨਾਲ ਫੋਨ ’ਤੇ ਗੱਲ ਕੀਤੀ। ਉਨ੍ਹਾਂ ਨਜ਼ਰਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ ਕੀਤੀ ਹੈ।

ਦੱਸ ਦੇਈਏ ਕਿ  ਅੰਬਾਲਾ ਮੰਡੀ ‘ਚ ਕਿਸਾਨਾਂ ਨੇ ਇਕੱਠ ਬੁਲਾਇਆ ਸੀ। ਨਵਦੀਪ ਨੂੰ ਮਿਲੀ ਜ਼ਮਾਨਤ ‘ਤੇ ਜਿੱਤ ਮਾਰਚ ਹੋਣਾ ਸੀ। ਐਸਪੀ ਦਫਤਰ ਦੇ ਘਿਰਾਉ ਦਾ ਪ੍ਰੋਗਰਾਮ ਰੱਦ ਕਰ ਦਿਤਾ ਗਿਆ ਸੀ।

Exit mobile version