Punjab

ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਨੇ ਠਾਰੇ ਲੋਕ, ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਲਰਟ ਜਾਰੀ

 ਪੰਜਾਬ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਦੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਾਰਨ ਦਿਸਣ ਹੱਦ ਘੱਟ ਗਈ ਹੈ। ਇਸ ਦੇ ਨਾਲ ਹੀ ਸਵੇਰ ਤੱਕ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਦੇ ਨੇੜੇ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦਾ ਦਿਨ ਦਾ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ ਹੈ।

ਮੌਸਮ ਕੇਂਦਰ ਮੁਤਾਬਕ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ।

ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਜਾਂ ਇਸ ਤੋਂ ਵੀ ਘੱਟ ਤੱਕ ਜਾ ਸਕਦੀ ਹੈ।

ਤਾਪਮਾਨ ਵਿੱਚ ਗਿਰਾਵਟ ਆਵੇਗੀ

ਮੌਸਮ ਕੇਂਦਰ ਮੁਤਾਬਕ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਪਹਿਲੀ ਜਨਵਰੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪਰ 6 ਜਨਵਰੀ ਦੇ ਆਸ-ਪਾਸ ਦੋ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ ‘ਤੇ ਦੇਖਣ ਨੂੰ ਮਿਲੇਗਾ।

ਜਿਸ ਤੋਂ ਬਾਅਦ ਪਹਾੜਾਂ ‘ਤੇ ਫਿਰ ਤੋਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ‘ਚ ਮੈਦਾਨੀ ਇਲਾਕਿਆਂ ‘ਚ ਫਿਰ ਤੋਂ ਠੰਡ ਵਧਣ ਦੀ ਉਮੀਦ ਹੈ।

ਇਹ ਵੀ ਪੜ੍ਹੋ – ਡੱਲੇਵਾਲ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ, ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ ਪੰਜਾਬ ਸਰਕਾਰ