Punjab

ਪੰਜਾਬ ‘ਚ ਸੰਘਣੀ ਧੁੰਦ, ਵਿਜ਼ੀਬਿਲਟੀ 50 ਮੀਟਰ ਤੋਂ ਘੱਟ, ਇਨ੍ਹਾਂ ਦੋ ਦਿਨਾਂ ‘ਚ ਹੋ ਸਕਦੀ ਹੈ ਬਾਰਸ਼…

Dense fog in Punjab, visibility less than 50 meters, rain may occur in these two days

ਚੰਡੀਗੜ੍ਹ : ਪੰਜਾਬ ‘ਚ ਮੰਗਲਵਾਰ ਨੂੰ ਵੀ ਸੰਘਣੀ ਧੁੰਦ ਛਾਈ ਰਹੀ। ਇਹੀ ਕਾਰਨ ਸੀ ਕਿ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫ਼ਰੀਦਕੋਟ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ। ਮੌਸਮ ਵਿਭਾਗ ਨੇ 29 ਦਸੰਬਰ ਤੱਕ ਸੂਬੇ ਵਿੱਚ ਸੰਘਣੀ ਧੁੰਦ ਪੈਣ ਦਾ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਵਿਭਾਗ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਜ਼ਿਆਦਾ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

ਸੋਮਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 1.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਪੰਜਾਬ ਵਿੱਚ ਅੱਜ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ 21.7 ਡਿਗਰੀ, ਲੁਧਿਆਣਾ ‘ਚ 22.4, ਪਟਿਆਲਾ ‘ਚ 19.3, ਪਠਾਨਕੋਟ ‘ਚ 22.9, ਗੁਰਦਾਸਪੁਰ ‘ਚ 17.0, ਫ਼ਤਿਹਗੜ੍ਹ ਸਾਹਿਬ ‘ਚ 20.2 ਅਤੇ ਮੋਗਾ ‘ਚ 19.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਦੂਜੇ ਪਾਸੇ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਅੰਮ੍ਰਿਤਸਰ ‘ਚ 7.2 ਡਿਗਰੀ, ਲੁਧਿਆਣਾ ‘ਚ 7.1, ਪਟਿਆਲਾ ‘ਚ 8.7, ਪਠਾਨਕੋਟ ‘ਚ 6.5, ਬਠਿੰਡਾ ‘ਚ 6.2, ਜਲੰਧਰ ‘ਚ 9.3 ਅਤੇ ਮੋਗਾ ‘ਚ 8.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।