The Khalas Tv Blog Punjab ਪੰਜਾਬ ਵਿੱਚ ਸੰਘਣੀ ਧੁੰਦ, ਅੰਮ੍ਰਿਤਸਰ ਵਿੱਚ ਰਹੀ ਜ਼ੀਰੋ ਵਿਜ਼ੀਬਿਲਟੀ, ਕੱਲ੍ਹ ਤੋਂ ਮੀਂਹ ਪੈਣ ਦੀ ਸੰਭਾਵਨਾ
Punjab

ਪੰਜਾਬ ਵਿੱਚ ਸੰਘਣੀ ਧੁੰਦ, ਅੰਮ੍ਰਿਤਸਰ ਵਿੱਚ ਰਹੀ ਜ਼ੀਰੋ ਵਿਜ਼ੀਬਿਲਟੀ, ਕੱਲ੍ਹ ਤੋਂ ਮੀਂਹ ਪੈਣ ਦੀ ਸੰਭਾਵਨਾ

ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸੰਘਣੀ ਪੈ ਰਹੀ ਹੈ। ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਸਭ ਤੋਂ ਵੱਧ ਪ੍ਰਭਾਵਿਤ ਹੋਏ, ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਡਿੱਗ ਗਈ। ਇਸ ਤੋਂ ਇਲਾਵਾ ਤਰਨਤਾਰਨ, ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਆਦਿ ਖੇਤਰਾਂ ਨੂੰ ਵੀ ਧੁੰਦ ਨੇ ਪ੍ਰਭਾਵਿਤ ਕੀਤਾ।

ਧੁੰਦ ਕਾਰਨ ਚੰਡੀਗੜ੍ਹ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਪੰਜ ਉਡਾਣਾਂ ਵਿੱਚ ਦੇਰੀ ਹੋਈ ਹੈ। ਇਨ੍ਹਾਂ ਵਿੱਚ ਮੁੰਬਈ, ਦਿੱਲੀ, ਕੋਲਕਾਤਾ ਅਤੇ ਬੰਗਲੁਰੂ ਜਾਣ ਵਾਲੀਆਂ ਉਡਾਣਾਂ ਸ਼ਾਮਲ ਹਨ। ਇਸ ਦੌਰਾਨ, ਜਲੰਧਰ ਵਿੱਚ ਕੱਲ੍ਹ ਦੇਰ ਰਾਤ ਸੰਘਣੀ ਧੁੰਦ ਕਾਰਨ ਇੱਕ ਕਾਰ ਇੱਕ ਅਧੂਰੇ ਪੁਲ ਲਈ ਪੁੱਟੇ ਗਏ ਟੋਏ ਵਿੱਚ ਡਿੱਗ ਗਈ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟੁੱਟ ਗਈ। ਡਰਾਈਵਰ ਵੀ ਜ਼ਖਮੀ ਹੋ ਗਿਆ।

20 ਤੋਂ 22 ਦਸੰਬਰ ਦੇ ਵਿਚਕਾਰ ਸੂਬੇ ਵਿਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 18 ਤੋਂ 19 ਦਸੰਬਰ ਅਤੇ 23 ਤੋਂ 24 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ। ਅਗਲੇ 24 ਘੰਟਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ, ਜਿਸ ਤੋਂ ਬਾਅਦ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਵਧ ਸਕਦਾ ਹੈ।

Exit mobile version