ਚੰਡੀਗੜ੍ਹ : ਪੰਜਾਬ ਵਿੱਚ ਪੋਹ ਦਾ ਮਹੀਨਾ ਚੜ੍ਹਨ ਦੇ ਨਾਲ ਹੀ ਠੰਢ ਤੇ ਧੁੰਦ ਨੇ ਜ਼ੋਰ ਫੜ ਲਿਆ ਹੈ। ਹਾਲਤ ਇਹ ਹੈ ਕਿ ਸੰਘਣੀ ਤੋਂ ਬਹੁਤ ਸੰਘਣੀ ਧੁੰਦ(Very Dense Fog ) ਨਾਲ ਘਿਰ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਸੈਟੇਲਾਈਟ ਤਸਵੀਰ ਵਿੱਚ ਪੰਜਾਬ(Punjab) ਅਤੇ ਹਰਿਆਣਾ( Haryana) ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਨੂੰ ਦੇਖਿਆ ਗਿਆ ਹੈ। ਵਿਭਾਗ ਨੇ ਬਹੁਤ ਸਾਵਧਾਨੀ ਨਾਲ ਗੱਡੀ ਚਲਾਉਣ(Driving) ਦਾ ਸੁਝਾਅ ਦਿੱਤਾ ਜਾਂਦਾ ਹੈ।
20 ਦਸੰਬਰ 2022 ਨੂੰ ਮੌਸਮ ਸੰਬੰਧੀ ਅੱਪਡੇਟ
ਕੱਲ੍ਹ ਦੀ ਮੌਸਮ ਦੀ ਭਵਿੱਖਬਾਣੀ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਤੋਂ ਵੱਖ-ਵੱਖ ਥਾਵਾਂ ਤੋਂ ਅਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਰਿਪੋਰਟ ਕੀਤੀ ਗਈ ਸੀ। ਪੰਜਾਬ ਵਿੱਚ ਬਠਿੰਡਾ (ਏਐਮਐਫਯੂ) ਵਿੱਚ ਘੱਟੋ-ਘੱਟ ਤਾਪਮਾਨ 03.4 ਡਿਗਰੀ ਸੈਲਸੀਅਸ ਅਤੇ ਹਰਿਆਣਾ ਵਿੱਚ ਨਾਰਨੌਲ ਵਿੱਚ 04.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੋਸਮ ਦੀ ਜਾਣਕਾਰੀ
ਚੰਡੀਗੜ੍ਹ ਮੌਸਮ ਵਿਭਾਗ ਮਤਾਬਿਕ ਸ਼ੀਤ ਲਹਿਰ ਅਗਲੇ 4-5 ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ ਵਿੱਚ ਜ਼ਿਆਦਾਤਰ ਥਾਵਾਂ ‘ਤੇ ਵੱਖ-ਵੱਖ ਥਾਵਾਂ ‘ਤੇ ਸੀਤ ਲਹਿਰ ਦੀ ਸਥਿਤੀ ਅਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਪਹਾੜਾਂ ‘ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ ‘ਚ ਠੰਡ ਲਗਾਤਾਰ ਵਧ ਰਹੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਅਜਿਹੇ ਹਾਲਾਤ ਸਵੇਰੇ ਸਾਢੇ ਅੱਠ ਵਜੇ ਤੱਕ ਬਣੇ ਰਹੇ। ਇਸ ਤੋਂ ਬਾਅਦ ਕੁਝ ਸੁਧਾਰ ਹੋਇਆ ਪਰ ਫਿਰ ਵੀ ਵਿਜ਼ੀਬਿਲਟੀ 50 ਮੀਟਰ ਹੀ ਰਹਿ ਗਈ। ਅਜਿਹੇ ‘ਚ ਮੌਸਮ ਵਿਭਾਗ ਨੇ 20 ਦਸੰਬਰ ਲਈ ਰੈੱਡ ਅਲਰਟ ਜਾਰੀ ਕੀਤਾ ਹੈ।
ਮਾਝੇ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ 20 ਦਸੰਬਰ ਨੂੰ ਅਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਅਗਲੇ ਪੰਜ ਦਿਨਾਂ ਤੱਕ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ।
ਪੁਰਬੀ ਮਾਲਵੇ ਦੇ ਜਿਲ੍ਹੇ ਲੁਧਿਆਣਾ, ਬਰਨਾਲਾ, ਮਾਨਸਾ , ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਮੁਹਾਲੀ ਵਿੱਚ ਅਗਲੇ ਪੰਜ ਦਿਨਾਂ ਤੱਤ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਦੀ ਚੇਤੀਵਨੀ ਦਿੱਤੀ ਗਈ ਹੈ।
ਦੂਦੇ ਬੰਨੇ ਪੱਛਮੀ ਮਾਲਵੇ ਦੇ ਜਿਲ੍ਹੇ ਫਿਰੋਜ਼ਪੁਰ, ਫ਼ਾਜ਼ਲਕਾ ,ਫਰੀਦਕੋਟ, ਮੁਕਤਸਰ , ਮੋਗਾ ਅਤੇ ਬਠਿੰਡਾ ਵਿੱਚ ਵੀ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ
ਜਦੋਂ ਕਿ ਦੋਆਬੇ ਦੇ ਨਵਾਂ ਸ਼ਹਿਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਵਿੱਚ ਅਗਲੇ ਪੰਜ ਦਿਨਾਂ ‘ਚ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।