‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਨਵੇਂ ਬਣੇ ਡਿਪਟੀ ਮੁੱਖ ਮੰਤਰੀ ਓਪੀ ਸੋਨੀ, ਜਿਨ੍ਹਾਂ ਨੇ ਮੁੱਖ ਮੰਤਰੀ ਦੇ ਬਰਾਬਰ ਸਹੂਲਤਾਂ ਮੰਗ ਲਈਆਂ ਹਨ। ਉਨ੍ਹਾਂ ਨੇ ਚੀਫ਼ ਸੈਕਟਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ ਵਿੱਚ ਮੁੱਖ ਮੰਤਰੀ ਦੇ ਬਰਾਬਰ ਦੀਆਂ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਰਜਿੰਦਰ ਕੌਰ ਭੱਠਲ ਦਾ ਸਪੈਸ਼ਲ ਤੌਰ ‘ਤੇ ਜ਼ਿਕਰ ਕੀਤਾ ਹੈ। ਉਂਝ, ਸੋਨੀ ਵੱਲੋਂ ਭੇਜਿਆ ਪੱਤਰ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਜਾਵੇਗਾ। ਇਸਦੇ ਬਾਰੇ ਹਾਲ ਦੀ ਘੜੀ ਕਹਿਣਾ ਸਮੇਂ ਤੋਂ ਪਹਿਲਾਂ ਦੀ ਗੱਲ ਹੋਵੇਗੀ ਪਰ ਇੱਕ ਗੱਲ ਪੱਕੀ ਹੈ ਕਿ ਸੋਨੀ ਨੇ ਆਪਣੀਆਂ ਇੱਛਾਵਾਂ ਦੱਸ ਕੇ ਚੋਣਾਂ ਤੋਂ ਪਹਿਲਾਂ ਵਿਰੋਧੀਆਂ ਨੂੰ ਆਲੋਚਨਾ ਦਾ ਮੌਕਾ ਦੇ ਦਿੱਤਾ ਹੈ।