‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਇੰਡੋ-ਅਮਰੀਕਨ ਸਿੱਖ ਪੁਲਿਸ ਅਧਿਕਾਰੀ ਡਿਪਟੀ ਸੰਦੀਪ ਸਿੰਘ ਧਾਲੀਵਾਲ ਨੂੰ ਸਤੰਬਰ 2019 ਵਿੱਚ ਅਮਰੀਕਾ ਦੇ ਟੈਕਸਾਸ ਰਾਜ ਵਿੱਚ ਡਿਊਟੀ ਦਿੰਦੇ ਸਮੇਂ ਗੋਲੀ ਮਾਰ ਦਿੱਤੀ ਗਈ ਸੀ।

ਅੱਜ ਉਨ੍ਹਾਂ ਦਾ ਪਰਿਵਾਰ ਅਮਰੀਕਾ ਤੋਂ ਸ੍ਰੀ ਕੀਰਤਪੁਰ ਸਾਹਿਬ (ਰੋਪੜ) ਵਿਖੇ ਉਨ੍ਹਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਪਹੁੰਚਿਆ।ਇਸ ਮੌਕੇ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੁੰਦੇ ਹੋਏ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘੁਬੀਰ ਸਿੰਘ, ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਹਾਜਰੀ ਭਰੀ।
