ਬਿਉਰੋ ਰਿਪੋਰਟ: ਪੰਜਾਬ ਦੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਅੱਜ ਮੰਗਲਵਾਰ ਨੂੰ ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਸਬੰਧੀ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਚਾਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ।
ਰਾਜਪਾਲ ਨੇ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਪੰਜਾਬ ਰਾਜ ਭਵਨ ਵਿਖੇ ਮਿਲ ਕੇ ਮੈਂ ਅਤਿਅੰਤ ਧੰਨ ਮਹਿਸੂਸ ਕਰ ਰਿਹਾ ਹਾਂ।
Feeling immensely blessed to have met Baba Shri Gurinder Singh Dhillon Ji and Shri Jasdeep Singh Gill Ji, nominated Head Dera Beas at Punjab Raj Bhavan. pic.twitter.com/ZeZMy8RUlH
— Gulab Chand Kataria (@Gulab_kataria) November 5, 2024