The Khalas Tv Blog India ‘ਡੇਰਾ ਮੁਖੀ ਕਾਨੂੰਨ ਲਈ ਖ਼ਤਰਾ ਨਹੀਂ, ਜਿਸਨੂੰ ਇਤਰਾਜ਼, ਉਹ ਜਾ ਸਕਦਾ ਕੋਰਟ’: BJP ਆਗੂ ਗਰੇਵਾਲ
India Punjab

‘ਡੇਰਾ ਮੁਖੀ ਕਾਨੂੰਨ ਲਈ ਖ਼ਤਰਾ ਨਹੀਂ, ਜਿਸਨੂੰ ਇਤਰਾਜ਼, ਉਹ ਜਾ ਸਕਦਾ ਕੋਰਟ’: BJP ਆਗੂ ਗਰੇਵਾਲ

BJP leader Harjit Grewal ,

‘ਡੇਰਾ ਮੁਖੀ ਕਾਨੂੰਨ ਲਈ ਖ਼ਤਰਾ ਨਹੀਂ, ਜਿਸਨੂੰ ਇਤਰਾਜ਼, ਉਹ ਜਾ ਸਕਦਾ ਕੋਰਟ’: BJP ਆਗੂ ਗਰੇਵਾਲ

ਚੰਡੀਗੜ੍ਹ : ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲਣ ਉੱਤੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਇਤਰਾਜ਼ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇੱਕ ਬਲਾਤਕਾਰੀ ਲਈ ਦੇਸ਼ ਦਾ ਕਾਨੂੰਨ ਵੱਖਰਾ ਦਿੱਸ ਰਿਹਾ ਹੈ ਅਤੇ ਬੰਦੀ ਸਿੰਘ ਜਿੰਨਾਂ ਨੇ ਆਪਣੀ ਸਜਾਵਾਂ ਪੂਰੀਆਂ ਕਰ ਲਈਆਂ ਹਨ, ਉਹਨਾਂ ਲਈ ਕਾਨੂੰਨ ਕਿਉਂ ਵਖਰਾ ਨਜ਼ਰ ਆਉਂਦਾ ਹੈ।

ਜਥੇਦਾਰ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਾਥੀ ਦੇ ਦਿਖਾਉਣ ਵਾਲੇ ਦੰਦ ਹੋਰ ਹਨ ਅਤੇ ਕਾਣ ਵਾਲੇ ਹੋਰ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਚ ਪੜਾਇਆ ਜਾਂਦਾ ਸੀ ਕਿ ਕਨੂੰਨ ਦੀ ਨਜ਼ਰ ਵਿਚ ਸਭ ਬਰਾਬਰ ਹਨ। ਪਰ ਨਹੀ, ਦੂਜਿਆਂ ਪ੍ਰਤੀ ਚਾਹੇ ਉਹ ਬਲਾਤਕਾਰੀ ਹੀ ਕਿਉਂ ਨਾ ਹੋਣ ਭਾਰਤੀ ਕਨੂੰਨ ਨਰਮ ਹੈ ਤੇ ਅਪਣੇ ਹੱਕਾਂ ਲਈ ਲੜਨ ਵਾਲੇ ਸਿੱਖ, ਜਿਹੜੇ ਅਪਣੀ ਕੈਦ ਦੀ ਮਿਆਦ ਵੀ ਪੂਰੀ ਕਰ ਚੁੱਕੇ ਹਨ ਉਨ੍ਹਾਂ ਲਈ ਬੇਹੱਦ ਸਖਤ।

ਇਸ ਦੇ ਜਵਾਬ ਵਿੱਚ ਬੀਜੇਪੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਦੇਸ਼ ਦਾ ਕਾਨੂੰਨ ਸਭ ਲਈ ਬਰਾਬਰ ਹੈ। ਕਾਨੂੰਨ ਲਈ ਰਾਮ ਰਹੀਮ ਕੋਈ ਖਤਰਾ ਨਹੀਂ ਹੈ। ਜੱਥੇਦਾਰ ਵੱਲੋਂ ਇਸ ਤਰ੍ਹਾਂ ਦੀ ਟਿਪਣੀ ਨਹੀਂ ਕਰਨੀ ਸਹੀ ਨਹੀਂ ਹੈ, ਉਹਨਾਂ ਤੋਂ ਬਹੁਤ ਸਾਰੇ ਲੋਕ ਪ੍ਰੇਰਨਾ ਲੈਂਦੇ ਹਨ। ਜਿਹੜੇ ਬੰਦੀ ਸਿੰਘਾਂ ਦੀ ਗੱਲ ਜਥੇਦਾਰ ਸਾਹਿਬ ਕਰ ਰਹੇ ਹਨ, ਉਹ ਵੀ ਇੱਕ ਤਰ੍ਹਾਂ ਨਾਲ ਕ੍ਰਿਮੀਨਲ ਸੀ। ਕਿਸੇ ਮੁੱਖ ਮੰਤਰੀ ਜਾਂ ਪ੍ਰਧਾਨ ਮੰਤਰੀ ਦੀ ਹੱਤਿਆ ਕਰ ਦੇਣਾ ਅਸੀਂ ਇਸ ਦੀ ਪ੍ਰੰਸ਼ਸਾ ਨਹੀਂ ਕਰ ਸਕਦੇ ਹਾਂ। ਗਰੇਵਾਲ ਨੇ ਕਿਹਾ ਜਿਹਨਾਂ ਨੂੰ ਲੱਗਦਾ ਹੈ ਕਿ ਇਹ ਗਲਤ ਹੈ, ਉਹ ਅਦਾਲਤ ਵਿੱਚ ਜਾ ਸਕਦੇ ਹਨ, ਕਾਨੂੰਨ ਸਭ ਲਈ ਬਰਾਬਰ ਹੈ।

ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਰਾਮ ਰਹੀਮ ਦੀ ਪੈਰੋਲ ਤੋਂ ਨਰਾਜ਼

ਦੱਸ ਦੇਈਏ ਕਿ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ ਅਤੇ ਇਸ ਦੌਰਾਨ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਡੇਰੇ ‘ਚ ਰਹੇਗਾ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਫਰਵਰੀ 2022 ਅਤੇ ਜੂਨ 2022 ਵਿੱਚ ਪੈਰੋਲ ਮਿਲੀ ਸੀ। ਹੁਣ ਤੱਕ ਰਾਮ ਰਹੀਮ ਨੂੰ 51 ਦਿਨਾਂ ਦੀ ਪੈਰੋਲ ਮਿਲ ਚੁੱਕੀ ਹੈ। ਪਹਿਲਾਂ ਉਹ ਗੁਰੂਗ੍ਰਾਮ ਦੇ ਡੇਰੇ ਵਿੱਚ ਰਹੇ ਸਨ। ਇਸ ਤੋਂ ਬਾਅਦ ਯੂਪੀ ਦੇ ਬਾਗਪਤ ਵਿੱਚ 30 ਦਿਨ ਰਹੇ। ਇਸ ਦੌਰਾਨ ਉਸ ਨੇ ਆਪਣੇ ਸਤਸੰਗਿ ਦੇ ਵੀਡੀਓ ਵੀ ਜਾਰੀ ਕੀਤੇ ਸੀ।

Exit mobile version