‘ਦ ਖ਼ਾਲਸ ਟੀਵੀ ਬਿਊਰੋ:- ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਸਿਰਸਾ ਮੁਖੀ ਨਿਰਾਸ਼ ਹੋ ਗਿਆ ਹੈ ਤੇ ਦੋ ਦਿਨਾਂ ਤੋਂ ਚੰਗੀ ਤਰ੍ਹਾਂ ਰੋਟੀ ਵੀ ਨਹੀਂ ਖਾ ਰਿਹਾ ਹੈ। ਉਹ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ ਕਤਲ ਕੇਸ ‘ਚ ਸਜ਼ਾ’ ‘ਤੇ ਫੈਸਲਾ ਆਉਣ ਤੋਂ ਪਹਿਲਾਂ ਉਸ ਨੇ ਆਪਣੀ ਮਾਂ ਅਤੇ ਹਨੀਪ੍ਰੀਤ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ ਹੈ, ਪਰ ਜੇਲ੍ਹ ਪ੍ਰਸ਼ਾਸਨ ਨੇ ਇਸਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਜ਼ਾ ‘ਤੇ ਆਉਣ ਵਾਲੇ ਫੈਸਲੇ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਵੱਖ -ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ।