Punjab

ਡੇਰਾ ਪ੍ਰੇਮੀ ਦਾ ਕਤਲ ਕਰਨ ਵਾਲੇ ਨੂੰ ਗ੍ਰਿਫਤਾਰ ਨਾ ਕੀਤੇ ਜਾਣ ‘ਤੇ ਡੇਰਾ ਪ੍ਰੇਮੀਆਂ ਦਾ ਧਰਨਾ ਤੀਜੇ ਦਿਨ ਵੀ ਜਾਰੀ

‘ਦ ਖ਼ਾਲਸ ਬਿਊਰੋ :- ਬਠਿੰਡਾ ‘ਚ ਤਿੰਨ ਦਿਨ ਪਹਿਲਾ ਭਗਤਾ ਭਾਈ ਕਾ ਵਿਖੇ ਦੋ ਅਣਪਛਾਤੇ ਵਿਕਤੀਆਂ ਵੱਲੋਂ ਕਤਲ ਕੀਤੇ ਗਏ ਡੇਰਾ ਪ੍ਰੇਮੀ ਦੀ ਲਾਸ਼ ਰੱਖ ਕੇ ਸੈਂਕੜੇ ਡੇਰਾ ਪ੍ਰੇਮੀਆਂ ਵੱਲੋਂ ਰੋਸ ਧਰਨਾ ਕੱਲ੍ਹ ਤੀਜੇ ਦਿਨ ਵੀ ਜਾਰੀ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਾਤਲਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੱਕ ਅੰਤਿਮ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਹੈ।
ਸੈਂਕੜੇ ਦੀ ਗਿਣਤੀ ਵਿੱਚ ਡੇਰਾ ਪ੍ਰੇਮੀ ਇਸ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹਨ, ਜਿਸ ਵਿੱਚ ਸਰਕਾਰ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਤਿੰਨ ਦਿਨ ਪਹਿਲਾਂ ਭਗਤ ਭਾਈ ਕਾ ਵਿਖੇ ਆਪਣੀ ਦੁਕਾਨ ਵਿੱਚ ਬੈਠੇ ਡੇਰਾ ਪ੍ਰੇਮੀ ਦੀ ਦੋ ਮੋਟਰ ਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਸੀ। ਇਸ ਮਗਰੋਂ ਸੁੱਖਾ ਗਿੱਲ ਲੰਮੇ ਗਰੁੱਪ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ, ਅਤੇ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਬਰਗਾੜੀ ਬੇਅਦਬੀ ਮਾਮਲੇ ਦਾ ਬਦਲਾ ਲੈ ਲਿਆ ਹੈ। ਰੋਸ ਮੁਜ਼ਾਹਰਿਆਂ ਬਾਰੇ ਕੱਲ੍ਹ ਇਸ ਗਰੁੱਪ ਨੇ ਇੱਕ ਹੋਰ ਫੇਸਬੁੱਕ ਪੋਸਟ ਪਾ ਕੇ ਮੁਜ਼ਾਹਰਾਕਾਰੀਆਂ ਨੂੰ ਧਮਕਾਇਆ ਸੀ।