Desh Bhagat University Vice-Chancellor, 16 cases of fraud registered...

ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਨਰਸਿੰਗ ਦੀਆਂ 60 ਸੀਟਾਂ ਦੀ ਥਾਂ 187 ਵਿਦਿਆਰਥੀਆਂ ਦੇ ਦਾਖ਼ਲੇ ਦਾ ਮਾਮਲਾ ਭਖ ਗਿਆ ਹੈ। ਪੁਲੀਸ ਨੇ ਵਿਦਿਆਰਥੀਆਂ ਦੀ ਸ਼ਿਕਾਇਤ ’ਤੇ ਅੱਜ ਯੂਨੀਵਰਸਿਟੀ ਦੇ ਕੁਲਪਤੀ ਤੇ 11 ਅਧਿਕਾਰੀਆਂ ਸਣੇ 16 ਜਣਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ ਧਰਨਾ ਮੁੱਖ ਮਾਰਗ ਤੋਂ ਹਟਾ ਕੇ ਯੂਨੀਵਰਸਿਟੀ ਦੇ ਗੇਟ ਅੱਗੇ ਤਬਦੀਲ ਕਰ ਲਿਆ ਹੈ।

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਚ ਪ੍ਰੋਫੈਸਰ ਦੀ ਕੁੱਟਮਾਰ ਮਾਮਲੇ ਵਿਚ ਪੁਲਿਸ ਵੱਲੋਂ ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦਾ ਪਤਾ ਲੱਗਣ ਤੋਂ ਬਾਅਦ ਵਿਦਿਆਰਥੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਚਾ ਰੱਦ ਕਰਵਾਉਣ ਲਈ ਵਿਦਿਆਰਥੀ ਜਥੇਬੰਦੀਆਂ ਵੱਲੋਂ ਸੋਮਵਾਰ ਨੂੰ ਪੰਜਾਬੀ ਯੂਨੀਵਰਸਿਟੀ ਵਿਚ ਵੱਡਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ।

ਵਿਦਿਆਰਥੀ ਜਥੇਬੰਦੀ ਸੱਥ ਨੇ ਸੋਮਵਾਰ ਨੂੰ ਯੂਨੀਵਰਸਿਟੀ ਦਾ ਗੇਟ ਬੰਦ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਅਨੁਸਾਰ ਯੂਨੀਵਰਸਿਟੀ ਨੇ ਪ੍ਰੋਫੈਸਰ ਖਿਲਾਫ ਮਾਮਲਾ ਦਰਜ ਕਰਨ ਦੀ ਬਜਾਏ ਵਿਦਿਆਰਥੀਆਂ ’ਤੇ ਪਰਚਾ ਦਰਜ ਕਰਵਾਇਆ ਹੈ। ਇਸ ਲਈ 18 ਸਤੰਬਰ ਸੋਮਵਾਰ ਨੂੰ ਯੂਨੀਵਰਸਿਟੀ ਦੇ ਗੇਟ ਬੰਦ ਕਰ ਕੇ ਰੋਸ ਧਰਨਾ ਦਿੱਤਾ ਜਾਵੇਗਾ।

ਸ਼ਨੀਵਾਰ ਨੂੰ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਪੰਜਾਬੀ ਯੂਨੀਵਰਸਿਟੀ ਪੁੱਜੇ ਤੇ ਉਨ੍ਹਾਂ ਨੇ ਵਿਦਿਆਰਥੀਆਂ ਤੋਂ ਸਾਰੀ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ।