International

ਬਿਜਲੀ ਅਤੇ ਆਟੇ ਦੀਆਂ ਕੀਮਤਾਂ ‘ਤੇ ਸਬਸਿਡੀ ਦੇ ਬਾਵਜੂਦ ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ‘ਚ ਸਥਿਤੀ ਤਣਾਅਪੂਰਨ, 3 ਦੀ ਮੌਤ

ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ‘ਚ ਬਿਜਲੀ ਅਤੇ ਆਟੇ ਦੀਆਂ ਕੀਮਤਾਂ ‘ਤੇ ਸਰਕਾਰੀ ਸਬਸਿਡੀ ਦੇ ਬਾਵਜੂਦ ਮੁਜ਼ੱਫਰਾਬਾਦ ‘ਚ ਹਿੰਸਕ ਪ੍ਰਦਰਸ਼ਨਾਂ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਉਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਨੂੰ 23 ਅਰਬ ਰੁਪਏ ਦੇਣ ਤੋਂ ਬਾਅਦ ਸਰਕਾਰ ਨੇ ਸੋਮਵਾਰ ਸ਼ਾਮ ਨੂੰ ਬਿਜਲੀ ਅਤੇ ਆਟੇ ਦੀਆਂ ਕੀਮਤਾਂ ਘਟਾਉਣ ਦੇ ਹੁਕਮ ਜਾਰੀ ਕੀਤੇ ਹਨ।

ਹਾਲਾਂਕਿ ਇਸ ਦੌਰਾਨ ਜਦੋਂ ਪਾਕਿਸਤਾਨ ਰੇਂਜਰਸ ਦੇ ਜਵਾਨਾਂ ਨੇ ਮੁਜ਼ੱਫਰਾਬਾਦ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਦੀ ਉਨ੍ਹਾਂ ਨਾਲ ਝੜਪ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ‘ਤੇ ਪਥਰਾਅ ਕੀਤਾ, ਜਿਸ ਕਾਰਨ ਕਈ ਰੇਂਜਰ ਜਵਾਨ ਜ਼ਖਮੀ ਹੋ ਗਏ। ਸੋਸ਼ਲ ਮੀਡੀਆ ‘ਤੇ ਪਥਰਾਅ ਦੇ ਜਵਾਬ ‘ਚ ਅਧਿਕਾਰੀ ਹਵਾ ‘ਚ ਗੋਲੀਬਾਰੀ ਕਰਦੇ ਦਿਖਾਈ ਦੇ ਰਹੇ ਹਨ, ਪਰ ਇਨ੍ਹਾਂ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਹੋ ਸਕੀ।

ਇਸ ਦੌਰਾਨ ਸੀਐਮਐਚ ਮੁਜ਼ੱਫਰਾਬਾਦ ਦੇ ਡਾਕਟਰ ਨਾਦਿਰ ਰਹਿਮਾਨ ਨੇ ਬੀਬੀਸੀ ਦੀ ਤਬਿੰਦਾ ਕੋਕਾਬ ਨੂੰ ਦੱਸਿਆ ਕਿ ਝੜਪ ਤੋਂ ਬਾਅਦ ਤਿੰਨ ਲਾਸ਼ਾਂ ਨੂੰ ਹਸਪਤਾਲ ਲਿਆਂਦਾ ਗਿਆ। ਸਾਰੇ ਮ੍ਰਿਤਕਾਂ ਨੂੰ ਗੋਲੀਆਂ ਮਾਰੀਆਂ ਗਈਆਂ ਸਨ। ਸੀਐਮਐਚ ਅਧਿਕਾਰੀਆਂ ਮੁਤਾਬਕ ਝੜਪ ਵਿੱਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ – ਲੁਧਿਆਣਾ ਦੇ 10 ਪੁਲਿਸ ਮੁਲਾਜ਼ਮਾਂ ਖਿਲਾਫ FIR, ਲੱਗੇ ਇਹ ਦੋਸ਼