ਐਤਵਾਰ ਨੂੰ ਅਚਾਨਕ ਆਏ ਤੂਫਾਨ ਅਤੇ ਮੀਂਹ ਨੇ ਦੇਸ਼ ਦੇ ਚਾਰ ਸੂਬਿਆਂ ਪੱਛਮੀ ਬੰਗਾਲ, ਅਸਾਮ, ਮਿਜ਼ੋਰਮ ਅਤੇ ਮਨੀਪੁਰ ਵਿਚ ਕਾਫੀ ਤਬਾਹੀ ਮਚਾਈ। ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 100 ਲੋਕ ਜ਼ਖਮੀ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਸ ‘ਤੇ ਦੁੱਖ ਪ੍ਰਗਟ ਕੀਤਾ ਹੈ।
ਅਸਾਮ ਦੇ ਗੁਹਾਟੀ ਵਿਚ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ। ਹਵਾਈ ਅੱਡੇ ਦੀ ਛੱਤ ਦਾ ਇੱਕ ਹਿੱਸਾ ਢਹਿ ਗਿਆ। ਕੁਝ ਸਮੇਂ ਲਈ ਫਲਾਈਟ ਦੀ ਆਵਾਜਾਈ ਰੋਕ ਦਿੱਤੀ ਗਈ ਸੀ। ਛੇ ਉਡਾਣਾਂ ਨੂੰ ਡਾਇਵਰਟ ਕਰਨਾ ਪਿਆ।
#WATCH | West Bengal: Devastation in Jalpaiguri in the aftermath of the district hit by storms, yesterday. pic.twitter.com/keK3yuUPZs
— ANI (@ANI) April 1, 2024
ਮਿਜ਼ੋਰਮ ਦੇ ਚਮਫਾਈ ਜ਼ਿਲ੍ਹੇ ਦੇ ਲੁੰਗਟਨ ਪਿੰਡ ਵਿੱਚ ਇੱਕ ਚਰਚ ਦੀ ਇਮਾਰਤ ਢਹਿ ਗਈ। ਆਈਜ਼ੌਲ ਜ਼ਿਲ੍ਹੇ ਦੇ ਸਿਆਲਸੁਕ ਵਿੱਚ ਇੱਕ ਹੋਰ ਚਰਚ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ। ਇਸ ਤੋਂ ਇਲਾਵਾ ਕੁਝ ਘਰਾਂ ਨੂੰ ਵੀ ਅੰਸ਼ਕ ਤੌਰ ‘ਤੇ ਨੁਕਸਾਨ ਪਹੁੰਚਿਆ ਹੈ।
ਦੂਜੇ ਪਾਸੇ ਮਨੀਪੁਰ ਦੇ ਥੌਬਲ ਅਤੇ ਖੋਂਗਜੋਮ ਖੇਤਰਾਂ ਵਿੱਚ ਕਈ ਦਰੱਖਤ ਜੜ੍ਹੋਂ ਉਖੜ ਗਏ ਅਤੇ ਘਰਾਂ ਦੀਆਂ ਛੱਤਾਂ ਉੱਡ ਗਈਆਂ। ਇਸ ਤੂਫਾਨ ‘ਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਵਰਕਰਾਂ ਨੂੰ ਰਾਹਤ ਕਾਰਜਾਂ ‘ਚ ਜੁਟਣ ਦੀ ਅਪੀਲ ਕੀਤੀ ਹੈ। ਐਤਵਾਰ ਨੂੰ ਜਲਪਾਈਗੁੜੀ ਜ਼ਿਲੇ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਅਤੇ ਤੂਫਾਨ ਕਾਰਨ 5 ਲੋਕਾਂ ਦੀ ਮੌਤ ਹੋ ਗਈ।
My thoughts are with those affected by the storms in Jalpaiguri-Mainaguri areas of West Bengal. Condolences to those who have lost their loved ones.
Spoke to officials and asked them to ensure proper assistance to those impacted by the heavy rains.
I would also urge all…
— Narendra Modi (@narendramodi) March 31, 2024
ਇਸ ਕਾਰਨ ਸੈਂਕੜੇ ਦਰੱਖਤ ਉਖੜ ਗਏ ਹਨ ਅਤੇ ਘਰਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ। ਮ੍ਰਿਤਕਾਂ ਵਿੱਚੋਂ ਦੋ ਜਲਪਾਈਗੁੜੀ ਦੇ ਰਹਿਣ ਵਾਲੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਮੈਨਾਗੁੜੀ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ, ਦਰੱਖਤ ਉੱਖੜ ਗਏ ਅਤੇ ਬਿਜਲੀ ਦੇ ਖੰਭੇ ਡਿੱਗ ਗਏ। ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਜਾਹਾਟ, ਬਾਰਾਨੀਸ਼, ਬਕਾਲੀ, ਜੋਰਪਕੜੀ, ਮਾਧਬਡੰਗਾ ਅਤੇ ਸਪਤੀਬਾਰੀ ਸ਼ਾਮਲ ਹਨ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਐਤਵਾਰ ਰਾਤ ਨੂੰ ਜਲਪਾਈਗੁੜੀ ਅਤੇ ਸਿਲੀਗੁੜੀ ਪਹੁੰਚੀ। ਸਿਲੀਗੁੜੀ ਦੇ ਬਾਗਡੋਗਰਾ ਹਵਾਈ ਅੱਡੇ ‘ਤੇ ਹੋਏ ਨੁਕਸਾਨ ਦਾ ਮੁਆਇਨਾ ਕਰਨ ਤੋਂ ਬਾਅਦ, ਉਨ੍ਹਾਂ ਕਿਹਾ – ਇਸ ਤਬਾਹੀ ਕਾਰਨ ਕਈ ਘਰ ਨੁਕਸਾਨੇ ਗਏ ਹਨ। ਪ੍ਰਸ਼ਾਸਨ ਮੌਕੇ ‘ਤੇ ਹੈ ਅਤੇ ਲੋੜੀਂਦੀ ਮਦਦ ਪ੍ਰਦਾਨ ਕਰ ਰਿਹਾ ਹੈ। ਸਰਕਾਰ ਪੀੜਤਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਸੀਐਮ ਨੇ ਕਿਹਾ- ਪ੍ਰਸ਼ਾਸਨ ਲੋੜਵੰਦ ਲੋਕਾਂ ਦੇ ਨਾਲ ਖੜ੍ਹਾ ਹੋਵੇਗਾ। ਜੋ ਨੁਕਸਾਨ ਹੋਇਆ ਹੈ, ਉਸ ਬਾਰੇ ਅਸੀਂ ਜਾਣਦੇ ਹਾਂ, ਪਰ ਸਭ ਤੋਂ ਵੱਡਾ ਨੁਕਸਾਨ ਜਾਨ-ਮਾਲ ਦਾ ਨੁਕਸਾਨ ਹੈ। ਮੈਂ ਪ੍ਰਸ਼ਾਸਨ ਦੇ ਆਪਦਾ ਪ੍ਰਬੰਧਨ ਦੇ ਯਤਨਾਂ ਲਈ ਧੰਨਵਾਦ ਕਰਦਾ ਹਾਂ। ਡਾਕਟਰ, ਨਰਸਾਂ ਅਤੇ ਹਸਪਤਾਲ ਦਾ ਸਟਾਫ ਸਥਿਤੀ ਨੂੰ ਸੰਭਾਲਣ ਲਈ ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ।
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਪੁਲਿਸ ਅਤੇ ਆਫ਼ਤ ਪ੍ਰਬੰਧਨ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ। ਉਸਨੇ ਟਵਿੱਟਰ ‘ਤੇ ਪੋਸਟ ਕੀਤਾ: “ਇਹ ਜਾਣ ਕੇ ਦੁੱਖ ਹੋਇਆ ਕਿ ਅੱਜ ਦੁਪਹਿਰ ਅਚਾਨਕ ਭਾਰੀ ਮੀਂਹ ਅਤੇ ਤੂਫਾਨੀ ਹਵਾਵਾਂ ਨੇ ਜਲਪਾਈਗੁੜੀ-ਮਯਨਾਗੁੜੀ ਦੇ ਕੁਝ ਖੇਤਰਾਂ ਵਿੱਚ ਕਾਫ਼ੀ ਨੁਕਸਾਨ ਕੀਤਾ। ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।