India Lok Sabha Election 2024 Punjab

ਪੰਜਾਬ ਕਾਂਗਰਸ ਇੰਚਾਰਜ ਦੇ ਹੱਥ ਦਿੱਲੀ ਦੀ ਕਮਾਨ!

ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੂੰ ਕਾਂਗਰਸ ਹਾਈ ਕਮਾਂਡ ਨੇ ਵੱਡੀ ਜ਼ਿੰਮੇਵਾਰੀ ਦੇ ਦਿੱਤੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੇਵੇਂਦਰ ਯਾਦਵ ਦੇ ਹੱਥ ਦਿੱਲੀ ਦੀ ਕਮਾਨ ਦਿੰਦਿਆਂ ਉਨ੍ਹਾਂ ਨੂੰ ਦਿੱਲੀ ਕਾਂਗਰਸ ਦਾ ਅੰਤਰਿਮ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਦੌਰਾਨ ਉਹ ਪੰਜਾਬ ਕਾਂਗਰਸ ਦੇ ਇੰਚਾਰਜ ਦੇ ਅਹੁਦੇ ’ਤੇ ਬਣੇ ਰਹਿਣਗੇ।


ਦੱਸ ਦੇਈਏ ਪਿਛਲੇ ਸਾਲ ਦਸੰਬਰ ਵਿੱਚ ਪੰਜਾਬ ਵਿੱਚ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਸੀ।

ਦੇਵੇਂਦਰ ਯਾਦਵ ਦਿੱਲੀ ਤੋਂ ਕਾਂਗਰਸ ਨੇਤਾ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਲੀ ਦੇ ਕਾਂਗਰਸ ਆਗੂ ਦਵਿੰਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਸੀ। ਉਹ ਇਸ ਤੋਂ ਪਹਿਲਾਂ ਉੱਤਰਾਖੰਡ ਦੇ ਇੰਚਾਰਜ ਸਨ ਅਤੇ ਦਿੱਲੀ ਵਿੱਚ ਮੰਤਰੀ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ – ਮੁੱਖ ਮੰਤਰੀ ਦੀ ਜੇਲ੍ਹ ‘ਚ ਬੰਦ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ