Punjab

ਅੰਮ੍ਰਿਤਪਾਲ ਸਿੰਘ ਨੇ ਸਰੰਡਰ ਕੀਤਾ ਜਾਂ ਫਿਰ ਗ੍ਰਿਫਤਾਰੀ ? DGP ਗੌਰਵ ਯਾਦਵ ਨੇ ਦੱਸੀ ਪੂਰੀ ਕਹਾਣੀ

ਬਿਊਰੋ ਰਿਪੋਰਟ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹਣ ਪੰਜਾਬ ਸਰਕਾਰ ਨੇ ਇੱਕ ਰਿਪੋਰਟ ਕੇਂਦਰ ਨੂੰ ਭੇਜੀ ਹੈ । ਉਧਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਮੇਤ ਸੀਨੀਅਰ ਅਫਸਰਾਂ ਨਾਲ ਮੀਟਿੰਗ ਕੀਤੀ ਹੈ ਅਤੇ ਆਪਰੇਸ਼ਨ ਅੰਮ੍ਰਿਤਪਾਲ ਨੂੰ ਲੈਕੇ ਪੁਲਿਸ ਦੀ ਤਾਰੀਫ ਕੀਤੀ । ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਹੋਈ ਜਾਂ ਫਿਰ ਸਰੰਡਰ ਕੀਤਾ ਗਿਆ ਇਸ ਵਿਵਾਦ ‘ਤੇ ਡੀਜੀਪੀ ਗੌਰਵ ਯਾਦਵ ਨੇ ਵੱਡਾ ਬਿਆਨ ਦਿੱਤਾ ਹੈ । ਉਨ੍ਹਾਂ ਕਿਹਾ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈਕੇ ਕੋਈ ਸਪਸ਼ਟੀਕਰਨ ਨਹੀਂ ਹੈ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਇਸ ਦੇ ਲਈ ਰੇਡ ਕੀਤੀਆਂ ਗਈਆਂ ਸਰਚ ਆਪਰੇਸ਼ਨ ਚਲਾਏ ਗਏ ਜਿਸ ਦੀ ਵਜ੍ਹਾ ਕਰਕੇ ਅੰਮ੍ਰਿਤਪਾਲ ਸਿੰਘ ‘ਤੇ ਦਬਾਅ ਬਣਿਆ ਅਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਕੋਰਟ ਨੇ ਕੋਰਟ ਮਿੱਤਰ ਦੇ ਇਸ ਸਵਾਲ ਨੂੰ ਖਾਰਜ ਕਰ ਦਿੱਤਾ ਸੀ ਕਿ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਹੋਇਆ ਜਾਂ ਫਿਰ ਸਰੰਡਰ ਕੀਤਾ ਹੈ। ਅਦਾਲਤ ਨੇ ਕਿਹਾ ਸੀ ਕਿ ਇਸ ਵਿੱਚ ਕੋਈ ਫਰਕ ਨਹੀਂ ਪੈਂਦਾ ਹੈ ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਇਸ ਪੂਰੇ ਆਪਰੇਸ਼ਨ ਨੂੰ ਸ਼ਾਂਤੀ ਨਾਲ ਚਲਾਇਆ ਅਤੇ ਭਾਈਚਾਰਕ ਸਾਂਝ ਦਾ ਵੀ ਪੂਰੀ ਤਰ੍ਹਾਂ ਧਿਆਨ ਰੱਖਿਆ ਗਿਆ ਹੈ । ਡੀਜੀਪੀ ਨੇ ਦੱਸਿਆ ਜਿਸ ਤਰ੍ਹਾਂ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰੀ ਕੀਤਾ ਹੈ ਮੁੱਖ ਮੰਤਰੀ ਵੱਲੋਂ ਇਸ ਦੀ ਤਾਰੀਫ ਕੀਤੀ ਗਈ ਹੈ । ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਆਪਣੀ ਨਿਗਰਾਨੀ ਵਿੱਚ ਪੂਰੀ ਰਾਤ ਆਪਰੇਸ਼ਨ ਨੂੰ ਮੋਨੀਟਰ ਕੀਤਾ ਹੈ । ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਆਲਾ ਪੁਲਿਸ ਅਫਸਰਾਂ ਨਾਲ ਮੀਟਿੰਗ ਦੀ ਜਾਣਕਾਰੀ ਸਾਂਝੀ ਕੀਤੀ ।

ਪੁਲਿਸ ਨੂੰ ਹਾਈਟੈਕ ਕੀਤਾ ਜਾਵੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਦੇ ਆਲਾ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਦੱਸਿਆ ਕਿ ‘ਅੱਜ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈਕੇ ਵਿਸਥਾਰਤ ਚਰਚਾ ਹੋਈ… ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾਂ ਸਮਰੱਥ ਹੈ…ਨਾਲ ਹੀ ਪੁਲਿਸ ਨੂੰ ਹੋਰ ਹਾਈਟੈੱਕ ਕਰ ਨੂੰ ਲੈਕੇ ਵੀ ਚਰਚਾ ਹੋਈ…।