Punjab

ਡੀ.ਜੀ.ਪੀ ਗੌਰਵ ਯਾਦਵ ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਲਗਾਤਾਰ ਮਾੜੇ ‘ਤੇ ਸਿਕੰਜਾਂ ਕੱਸਿਆ ਜਾ ਰਿਹਾ ਹੈ, ਜਿਸ ਦੇ ਤਹਿਤ ਡੀ.ਜੀ.ਪੀ ਗੌਰਵ ਯਾਦਵ (DGP Gaurav Yadav) ਵੱਲੋਂ ਟਵੀਟ ਕਰ ਜਾਣਕਾਰੀ ਦਿੱਤੀ ਕਿ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨ, ਨਸ਼ਾ ਤਸਕਰੀ, ਅੱਤਵਾਦ ਨਾਲ ਨਜਿੱਠਣ ਲਈ ਅਤੇ ਅਪਰਾਧ ਨੂੰ ਠੱਲ ਪਾਉਣ ਵਰਗੀਆਂ ਕਾਰਵਾਈਆਂ ਦਾ ਜਾਇਜ਼ਾ ਲੈਣ ਲਈ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਏਡੀਜੀ/ਆਈਜੀ/ਡੀਆਈਜੀ, ਸੀਪੀ, ਐਸਐਸਪੀਜ਼, ਜ਼ਿਲ੍ਹਿਆਂ ਵਿੱਚ ਤਾਇਨਾਤ ਸਾਰੇ ਗਜ਼ਟਿਡ ਅਧਿਕਾਰੀਆਂ ਅਤੇ ਪੰਜਾਬ ਦੇ ਸਾਰੇ ਐਸਐਚਓਜ਼ ਨਾਲ ਵੀਡੀਓ ਕਾਨਫਰੰਸ ਰਾਹੀਂ ਰਾਜ ਪੱਧਰੀ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸ ਨਾਲ ਲੋਕਾਂ ਦੇ ਕੰਮ ਆਸਾਨੀ ਨਾਲ ਕੀਤੇ ਜਾ ਸਕਣ। ਡੀ.ਜੀ.ਪੀ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾ ਉੱਤੇ ਪੰਜਾਬ ਵਿੱਚ ਅਮਨ ਅਤੇ ਸ਼ਾਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ –  ਪ੍ਰਧਾਨ ਮੰਤਰੀ ਬਾਜੇਕੇ ਦੀ ਵਿਗੜੀ ਸਿਹਤ, ਪਰਿਵਾਰ ਨੇ ਦਿੱਤੀ ਹੋਰ ਜਾਣਕਾਰੀ