ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਫਰਵਰੀ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਮਯੰਕ ਮਿਸ਼ਰਾ ਵੀ ਸਨ। ਗੌਰਵ ਯਾਦਵ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ ਹੈ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਡੱਲੇਵਾਲ ਸਾਬ੍ਹ ਨੂੰ ਐਪਰਜੈਂਸੀ ਮੈਡੀਕਲ ਸਹੂਲਤ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਗੂ ਜਗਜੀਤ ਸਿੰਘ ਡੱਲੇਵਾਲ ਸਾਡੇ ਸੀਨੀਅਰ ਆਗੂ ਹਨ, ਇਸ ਲਈ ਸਾਨੂੰ ਉਨ੍ਹਾਂ ਦੀ ਸਿਹਤ ਦੀ ਫ਼ਿਕਰ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਮੈਡੀਕਲ ਸਹੂਲਤ ਦੇਣ ਦੇ ਦੇ ਹਦਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇੱਥੇ ਸਹੂਲਤ ਲਈ ਐਂਬੂਲੈਂਸ ਅਤੇ ਡਾਕਟਰਾਂ ਦੀ ਟੀਮ ਮੌਜੂਦ ਹੈ।
ਡੀਜੀਪੀ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਮੇਰੇ ਨਾਲ ਆਏ ਹਨ। ਉਹ ਕਿਸਾਨਾਂ ਦੀਆਂ ਮੰਗਾਂ ਕੇਂਦਰ ਤੱਕ ਪਹੁੰਚਾਉਣਗੇ। ਪੰਜਾਬ ਸਰਕਾਰ ਦੀ ਗੱਲ ਕਰਦਿਆਂ ਉਨ੍ਹਾਂਣ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਸਮਝਦੀ ਹੈ।
ਕੇਂਦਰੀ ਗ੍ਰਹਿ ਦੇ ਡਾਇਰੈਕਟਰ ਮਯੰਕ ਮਿਸ਼ਰਾ ਨੇ ਕਿਹਾ ਕਿ ਅਸੀਂ ਡੱਲੇਵਾਲ ਦੀਆਂ ਮੰਗਾਂ ਸੁਣਨ ਆਏ ਸੀ। ਸੁਪਰੀਮ ਕੋਰਟ ਨੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਹੈ।
ਇਸ ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ DIG ਮਨਦੀਪ ਸਿੰਘ ਸਿੱਧੂ, ADGP ਜਸਕਰਨ ਸਿੰਘ, SSP ਪਟਿਆਲਾ ਨਾਨਕ ਸਿੰਘ ਅਤੇ ਪਟਿਆਲਾ ਦੇ ਜੀਸੀ ਪ੍ਰੀਤੀ ਯਾਦਵ ਵੀ ਪਹੁੰਚੇ ਹਨ। ਉਨ੍ਹਾਂ ਨੇ ਦੇ ਨਾਲ ਕੇਂਦਰ ਸਰਕਾਰ ਦੇ ਕੁਝ ਅਧਿਕਾਰੀ ਵੀ ਹਨ।