ਡੀਜੀਪੀ ਗੋਰਵ ਯਾਦਵ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਤੇ ਉੱਡ ਰਹੀਆਂ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਹਨਾਂ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਹੈ ਕਿ ਅੰਮ੍ਰਿਤਸਰ ਵਿੱਚ ਹਾਲਾਤ ਕਾਬੂ ਹੇਠ ਹਨ। ਮੰਦਰ ਅੱਗੇ ਧਰਨਾ ਚੱਲ ਰਿਹਾ ਸੀ ,ਜਿਸ ਵਿੱਚ ਆਰਐਸਐਸ ਆਗੂ ਸੁਧੀਰ ਸੂਰੀ ਵੀ ਸੀ, ਜਿਸ ਦੌਰਾਨ ਇਸ ਤੇ ਗੋਲੀਆਂ ਚਲਾਈਆਂ ਗਈਆਂ ਹਨ।
ਸੂਰੀ ਤੇ ਗੋਲੀਆਂ ਚਲਾਉਣ ਵਾਲਾ ਵਿਅਕਤੀ ਸੰਦੀਪ ਸੰਨੀ ਦੀ ਉਥੇ ਲਾਗੇ ਹੀ ਕੱਪੜਿਆਂ ਦੀ ਦੁਕਾਨ ਹੈ,ਪੁਲਿਸ ਦੀ ਦੀ ਗ੍ਰਿਫਤ ਵਿੱਚ ਹੈ ਤੇ ਉਸ ਦੇ 32 ਬੋਰ ਦੇ ਰਿਵਾਲਵਰ ਨੂੰ ਵੀ ਫੋਰੈਂਸਿਂਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਸ ਨੇ 5 ਫਾਇਰ ਸੂਰੀ ਉਤੇ ਕੀਤੇ ਸਨ।
ਇਸ ਤੋਂ ਇਲਾਵਾ ਹਾਲ ਦੀ ਘੜੀ ਕੁੱਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਇਸ ਤੋਂ ਇਲਾਵਾ ਬੇਫਜ਼ੂਲ ਪੋਸਟਾਂ ਪਾਉਣ ਤੇ ਅਫਵਾਹਾਂ ਫੈਲਾਉਣ ਵਾਲਿਆਂ ਤੇ ਸਖਤ ਕਾਰਵਾਈ ਹੋਵੇਗੀ ਤੇ ਲੋਕ ਵੀ ਇਹਨਾਂ ਤੇ ਯਕੀਨ ਨਾ ਕਰਨ ਤੇ ਨਾ ਹੀ ਇਸ ਨੂੰ ਅਗੇ ਸ਼ੇਅਰ ਕਰਨ।
ਪੰਜਾਬ ਪੁਲਿਸ ਆਪਣੀ ਜਿੰਮੇਵਾਰੀ ਨਿਭਾ ਰਹੀ ਹੈ ਤੇ ਪੰਜਾਬ ਦੇ ਮਾਹੋਲ ਨੂੰ ਕਿਸੇ ਵੀ ਕੀਮਤ ਤੇ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਹਰ ਸਬੂਤ ਨੂੰ ਇੱਕਠਾ ਕਰ ਕੇ ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਸ਼ਿਵ ਸੈਨਾ ਹਿੰਦੂਸਤਾਨ ਦੇ ਆਗੂ ਸੁਧੀਰ ਸੂਰੀ ਦਾ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਉਹ ਮੰਦਰ ਵਿੱਚ ਬੇਅਦਬੀ ਦੇ ਖਿਲਾਫ਼ ਧਰਨੇ ‘ਤੇ ਬੈਠੇ ਸਨ ਕਿ ਇੱਕ ਸ਼ਖ਼ਸ ਨੇ ਉਨ੍ਹਾਂ ‘ਤੇ ਗੋਲੀਆਂ ਚੱਲਾ ਦਿੱਤੀਆਂ। ਇੱਕ ਪ੍ਰਾਈਵੇਟ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਇਹ ਸਾਫ਼ ਨਹੀਂ ਹੋ ਸਕਿਆ ਹੈ ਕਿ ਸੂਰੀ ਨੂੰ ਕਿਉਂ ਨਿਸ਼ਾਨਾ ਬਣਾਇਆ ਗਿਆ ਹੈ । ਪਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਸੰਦੀਪ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ।
ਸੁਧੀਰ ਸੂਰੀ ਹਮੇਸ਼ਾ ਆਪਣੇ ਬਿਆਨ ਨਾਲ ਵਿਵਾਦ ਵਿੱਚ ਰਹਿੰਦੇ ਸਨ । ਭਾਵੇਂ ਉਹ ਸਿੱਖ ਭਾਈਚਾਰੇ ਖਿਲਾਫ਼ ਕੀਤੀਆਂ ਟਿਪਣੀਆਂ ਹੋਣ ਜਾਂ ਫਿਰ ਮਹਿਲਾਵਾਂ ਅਤੇ ਦਲਿਤ ਭਾਈਚਾਰੇ ‘ਤੇ ਵੀਡੀਓ ਬਣਾ ਕੇ ਅਪਮਾਨਜਨਕ ਸ਼ਬਦਾਵਲੀ ਬਿਆਨ ਜਾਰੀ ਕਰਨ ਦਾ ਮਾਮਲਾ ਹੋਏ । ਇੰਨਾਂ ਸਾਰੇ ਮਾਮਲਿਆਂ ਵਿੱਚ ਉਹ ਕਈ ਵਾਰ ਜੇਲ੍ਹ ਜਾ ਚੁੱਕੇ ਸਨ ।ਪੰਜਾਬ ਪੁਲਿਸ ਨੇ ਪਿਛਲੇ ਮਹੀਨੇ 23 ਅਕਤੂਬਰ ਨੂੰ ਕੁਝ ਗੈਂਗਸਟਰਾਂ ਨੂੰ ਗਿਰਫ਼ਤਾਰ ਕੀਤਾ ਸੀ ਜਿੰਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦੇ ਨਿਸ਼ਾਨੇ ‘ਤੇ ਸੁਧੀਰ ਸੂਰੀ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਆ ਵੀ ਦਿੱਤੀ ਗਈ ਸੀ ।